ਫਾਜ਼ਿਲਕਾ 'ਚ ਹੜ੍ਹ ਨਾਲ ਹੋਈ ਤਬਾਹੀ ਨੂੰ ਵੇਖ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌਤ

By : GAGANDEEP

Published : Jul 17, 2023, 1:58 pm IST
Updated : Jul 17, 2023, 1:59 pm IST
SHARE ARTICLE
photo
photo

ਪਾਣੀ ਨਾਲ ਫਸਲ ਖਰਾਬ ਹੋਣ ਨਾਲ ਰਹਿੰਦਾ ਸੀ ਪ੍ਰੇਸ਼ਾਨ

 

ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੁਹੇਲਾ ਵਿਚ ਹੜ੍ਹ ਦੀ ਦਹਿਸ਼ਤ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ  ਪਹਿਚਾਣ ਪੱਪੂ ਸਿੰਘ (21) ਜੋ ਕਿ ਮਿਸਤਰੀ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਭਰਾ ਪ੍ਰਕਾਸ਼ ਸਿੰਘ ਨੇ ਦਸਿਆ ਕਿ ਪਿੰਡ ਵਿੱਚ ਹੜ੍ਹ ਆਉਣ ਕਾਰਨ ਉਨ੍ਹਾਂ ਦੇ ਘਰਾਂ ਵਿਚ ਪਾਣੀ ਵੜ ਗਿਆ ਸੀ। ਉਸ ਦਾ ਵੀ ਕਾਫੀ ਨੁਕਸਾਨ ਹੋਇਆ, ਜਿਸ ਕਾਰਨ ਉਸਦਾ ਭਰਾ ਪਰੇਸ਼ਾਨ ਚੱਲ ਰਿਹਾ ਸੀ।

 ਇਹ ਵੀ ਪੜ੍ਹੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਸ਼ਨੀਵਾਰ ਰਾਤ ਕਰੀਬ 12:30 ਵਜੇ ਉਸ ਦੇ ਭਰਾ ਦੀ ਛਾਤੀ 'ਚ ਅਚਾਨਕ ਦਰਦ ਹੋਣ ਲੱਗਾ। ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਗਏ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਵਾਰਸਾਂ ਨੇ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹ ਕਾਰਨ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿਤਾ ਜਾਵੇ ਅਤੇ ਉਨ੍ਹਾਂ ਦਾ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕੀਤਾ ਜਾਵੇ।

 ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ 

ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਹੜ੍ਹ ਕਾਰਨ ਉਸ ਦੀ ਫਸਲ ਬਰਬਾਦ ਹੋ ਗਈ। ਘਰਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਕਰੀਬ ਡੇਢ ਸਾਲ ਪਹਿਲਾਂ ਉਸ ਨੇ ਮਿਹਨਤ ਨਾਲ ਕਮਾਏ ਪੈਸੇ ਅਤੇ ਕੁਝ ਲੋਕਾਂ ਤੋਂ ਉਧਾਰ ਲੈ ਕੇ ਆਪਣੇ ਘਰ ਦੀ ਮੁਰੰਮਤ ਦਾ ਕੰਮ ਪੂਰਾ ਕੀਤਾ ਸੀ। ਇਸ ਲਈ ਹੁਣ ਉਸ ਨੂੰ ਚਿੰਤਾ ਸੀ ਕਿ ਕਿਤੇ ਹੜ੍ਹ ਦੇ ਪਾਣੀ ਕਾਰਨ ਮਕਾਨ ਢਹਿ ਜਾਵੇ।

ਇਸ ਚਿੰਤਾ ਕਾਰਨ ਉਹ 2-3 ਦਿਨਾਂ ਤੋਂ ਜ਼ਿਆਦਾ ਪਰੇਸ਼ਾਨ ਰਹਿਣ ਲੱਗਾ। ਇਸ ਤੋਂ ਇਲਾਵਾ ਉਸ 'ਤੇ 5.5 ਲੱਖ ਤੱਕ ਦਾ ਕਰਜ਼ਾ ਵੀ ਸੀ। ਮ੍ਰਿਤਕ ਦੇ ਦੋਸਤ ਪਰਮਜੀਤ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ 9 ਵਜੇ ਉਸ ਦੀ ਪੱਪੂ ਨਾਲ ਫੋਨ 'ਤੇ ਗੱਲ ਹੋਈ ਸੀ ਤੇ ਸਵੇਰੇ ਉਸ ਦੀ ਮੌਤ ਦੀ ਖ਼ਬਰ ਆਈ। 
 

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement