Navjot kaur Sidhu : ਨਵਜੋਤ ਕੌਰ ਸਿੱਧੂ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ ,ਸਿੱਧੂ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
Published : Jul 17, 2024, 4:13 pm IST
Updated : Jul 17, 2024, 4:36 pm IST
SHARE ARTICLE
   Navjot Singh Sidhu & Navjot Kaur Sidhu
Navjot Singh Sidhu & Navjot Kaur Sidhu

ਨਵਜੋਤ ਕੌਰ ਸਿੱਧੂ ਛਾਤੀ ਦੇ ਕੈਂਸਰ ਤੋਂ ਪੀੜਤ ਹਨ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ

Navjot kaur Sidhu : ਨਵਜੋਤ ਕੌਰ ਸਿੱਧੂ ਪਿਛਲੇ ਕੁੱਝ ਮਹੀਨਿਆਂ ਤੋਂ ਕੈਂਸਰ ਵਰਗੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਹੈ।   ਇਸ ਦੌਰਾਨ ਨਵਜੋਤ ਕੌਰ ਸਿੱਧੂ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ X 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। 

ਜਿਸ ਵਿਚ ਉਨ੍ਹਾਂ ਨੇ ਆਖਿਆ ਹੈ ਕਿ ਨਵਜੋਤ ਕੌਰ ਸਿੱਧੂ ਦੀ ਰੇਡੀਓਥੈਰੇਪੀ ਪੂਰੀ ਹੋ ਚੁੱਕੀ ਹੈ, ਦੂਜੀ ਸਰਜਰੀ ਤੋਂ ਬਾਅਦ 6 ਮਹੀਨਿਆਂ ਦੇ ਔਖੇ ਇਲਾਜ ਤੋਂ ਬਾਅਦ ਆਖਰਕਾਰ ਉਹ ਕੱਲ੍ਹ ਬਾਹਰ ਜਾਣ ਲਈ ਸਹਿਮਤ ਹੋ ਗਈ ਹੈ। ਹਾਲਾਂਕਿ ਉਹ ਬਾਹਰ ਕਿੱਥੇ ਜਾ ਰਹੇ ਹਨ ਇਸ ਦੀ ਜਾਣਕਾਰੀ ਉਨ੍ਹਾਂ ਨੇ ਸਾਂਝੀ ਨਹੀਂ ਕੀਤੀ ਹੈ।

ਦੱਸ ਦੇਈਏ ਕਿ ਡਾਕਟਰ ਨਵਜੋਤ ਕੌਰ ਸਿੱਧੂ ਪਿਛਲੇ ਕੁਝ ਸਮੇਂ ਤੋਂ ਛਾਤੀ ਦੇ ਕੈਂਸਰ ਨਾਲ ਜੂਝ ਰਹੀ ਹੈ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੀਮੋਥਰੈਪੀਆਂ ਕਾਰਨ ਉਨ੍ਹਾਂ ਦੇ ਸਿਰ ਦੇ ਵਾਲ ਵੀ ਝੜ ਗਏ ਸਨ। ਇਸ ਔਖੇ ਸਮੇਂ ਵਿਚ ਨਵਜੋਤ ਸਿੱਧੂ ਇਕ ਚੰਗੇ ਪਤੀ ਵਾਂਗ ਉਨ੍ਹਾਂ ਦਾ ਖਿਆਲ ਰੱਖ ਰਹੇ ਹਨ ਤੇ ਇਲਾਜ ਦੌਰਾਨ ਉਨ੍ਹਾਂ ਦਾ ਸਾਥ ਦੇ ਰਹੇ ਹਨ।

ਇਹ ਵੀ ਦੱਸ ਦੇਈਏ ਕਿ ਹਰ ਕੀਮੋਥਰੈਪੀ ਮਗਰੋਂ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਵੱਖ -ਵੱਖ ਰਮਣੀਕ ਥਾਵਾਂ ਦੀ ਯਾਤਰਾ ’ਤੇ ਅਤੇ ਕਦੇ ਰੂਹਾਨੀ ਯਾਤਰਾ ’ਤੇ ਲੈ ਕੇ ਜਾਂਦੇ ਰਹੇ ਹਨ। ਹੁਣ ਵੀ ਰੇਡੀਓਥੈਰੇਪੀ ਮਗਰੋਂ ਕਿਸੇ ਯਾਤਰਾ 'ਤੇ ਜਾ ਸਕਦੇ ਹਨ  ਪਰ ਕਿੱਥੇ ਜਾ ਰਹੇ ਹਨ ,ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਨ੍ਹਾਂ ਯਾਤਰਾਵਾਂ ਦੌਰਾਨ ਕਈ ਥਾਈਂ ਉਨ੍ਹਾਂ ਦੇ ਬੱਚੇ ਵੀ ਨਾਲ ਨਜ਼ਰ ਆਏ ਸਨ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement