Punjab Weather Update News: ਪੰਜਾਬ ਵਿਚ ਅੱਜ ਤੇ ਕੱਲ੍ਹ ਪਵੇਗਾ ਭਾਰੀ ਮੀਂਹ, ਕਈ ਇਲਾਕਿਆਂ ਵਿਚ ਸਵੇਰ ਤੋਂ ਪੈ ਰਿਹਾ ਮੀਂਹ
Published : Jul 17, 2024, 7:34 am IST
Updated : Jul 17, 2024, 7:34 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਕਿਸਾਨਾਂ ਲਈ ਲਾਹੇਵੰਦ ਰਹੇਗਾ ਮੀਂਹ

Punjab Weather Update News in punjabi : ਕੁਝ ਸਮੇਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਪੰਜਾਬ 'ਚ ਤਾਪਮਾਨ ਫਿਰ ਵਧ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ। ਬੀਤੀ ਸ਼ਾਮ ਚੰਡੀਗੜ੍ਹ ਦੇ ਨਾਲ-ਨਾਲ ਪਟਿਆਲਾ ਵਿੱਚ ਵੀ ਮੀਂਹ ਰਿਕਾਰਡ ਕੀਤਾ ਗਿਆ। ਪੰਜਾਬ 'ਚ ਅੱਜ ਬੁੱਧਵਾਰ ਨੂੰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ:Panthak News: ਹੁਣ ਜਥੇਦਾਰਾਂ ਲਈ ਨਵੀਂ ਚੁਣੌਤੀ, ਸੁਪਰੀਮ ਕੋਰਟ ਮੁਤਾਬਕ ‘ਜਥੇਦਾਰਾਂ’ ਕੋਲ ਨਹੀਂ ਕੋਈ ਤਾਕਤ : ਡਾ. ਹਰਮਿੰਦਰ ਸਿੰਘ 

ਮੌਸਮ ਵਿਭਾਗ ਅਨੁਸਾਰ ਬੀਤੀ ਸ਼ਾਮ ਪਟਿਆਲਾ, ਅੰਮ੍ਰਿਤਸਰ ਵਿੱਚ 32.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰੂਪਨਗਰ ਵਿੱਚ 8.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਇਹ ਦਿਨ ਗਰਮ ਅਤੇ ਨਮੀ ਵਾਲਾ ਰਿਹਾ। ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ 42 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 38.7 ਡਿਗਰੀ, ਲੁਧਿਆਣਾ ਵਿੱਚ 37.4 ਡਿਗਰੀ, ਪਟਿਆਲਾ ਵਿੱਚ 38.3 ਡਿਗਰੀ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ 38 ਡਿਗਰੀ ਅਤੇ ਜਲੰਧਰ ਵਿੱਚ 37.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਜੁਲਾਈ 2024) 

ਪੰਜਾਬ 'ਚ ਇਕ ਹਫਤੇ ਦੇ ਨਮੀ ਅਤੇ ਗਰਮ ਦਿਨਾਂ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਨ੍ਹਾਂ 18 ਜ਼ਿਲਿਆਂ 'ਚ ਬੁੱਧਵਾਰ ਅਤੇ ਵੀਰਵਾਰ ਨੂੰ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੀਂਹ ਕਿਸਾਨਾਂ ਲਈ ਲਾਹੇਵੰਦ ਰਹੇਗਾ
ਪੰਜਾਬ 'ਚ ਮੀਂਹ ਕਿਸਾਨਾਂ ਲਈ ਕਾਫੀ ਫਾਇਦੇਮੰਦ ਹੋਣ ਵਾਲਾ ਹੈ। ਮਾਨਸੂਨ ਸੀਜ਼ਨ 'ਚ ਹੁਣ ਤੱਕ ਪੰਜਾਬ 'ਚ 1 ਜੂਨ ਤੋਂ 15 ਜੁਲਾਈ ਤੱਕ 34 ਫੀਸਦੀ ਘੱਟ ਬਾਰਿਸ਼ ਹੋਈ ਹੈ। ਜਿਸ ਕਾਰਨ ਕਿਸਾਨ ਝੋਨੇ ਦੀ ਕਾਸ਼ਤ ਲਈ ਪੂਰੀ ਤਰ੍ਹਾਂ ਧਰਤੀ ਹੇਠਲੇ ਪਾਣੀ 'ਤੇ ਨਿਰਭਰ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement