Ludhiana News: ਲੁਧਿਆਣਾ 'ਚ ਸਬ-ਇੰਸਪੈਕਟਰ ਦੀ ਸ਼ੱਕੀ ਹਾਲਾਤ 'ਚ ਮੌਤ, LIG ਫਲੈਟ 'ਚੋਂ ਮਿਲੀ ਲਾਸ਼
Published : Jul 17, 2024, 10:50 am IST
Updated : Jul 17, 2024, 10:50 am IST
SHARE ARTICLE
Sub-inspector died in Ludhiana
Sub-inspector died in Ludhiana

Ludhiana News: ਗੁਰਦਾਸਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ

Sub-inspector died in Ludhiana: ਲੁਧਿਆਣਾ ਵਿਚ ਮੰਗਲਵਾਰ ਸ਼ਾਮ ਨੂੰ ਇੱਕ ਸਬ-ਇੰਸਪੈਕਟਰ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮ੍ਰਿਤਕ ਸਬ ਇੰਸਪੈਕਟਰ ਦੀ ਲਾਸ਼ ਐਲਆਈਜੀ ਫਲੈਟ ਤੋਂ ਬਰਾਮਦ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  Punjab News: ਕਲਯੁਗੀ ਪੁੁੱਤ ਦਾ ਸ਼ਰਮਨਾਕ ਕਾਰਾ, ਮਾਂ ਨੂੰ ਜ਼ਿੰਦਾ ਸਾੜਿਆ, ਬਚਾਉਣ ਦੀ ਬਜਾਏ ਬਣਾਉਂਦਾ ਰਿਹਾ ਵੀਡੀਓ

ਏਸੀਪੀ ਰੂਪਦੀਪ ਕੌਰ ਨੇ ਦੱਸਿਆ ਕਿ ਸਾਨੂੰ ਮੰਗਲਵਾਰ ਸ਼ਾਮ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਲੁਧਿਆਣਾ ਦੇ ਐਲਆਈਜੀ ਫਲੈਟ ਵਿੱਚ ਸਬ ਇੰਸਪੈਕਟਰ ਅਰਵਿੰਦਰ ਸਿੰਘ ਦੀ ਲਾਸ਼ ਪਈ ਹੈ। ਜਿਸ ਤੋਂ ਤੁਰੰਤ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Punjab News: ਆਸਟ੍ਰੇਲੀਆ ਵਿਚ ਪੰਜਾਬੀ ਗੁਰਸਿੱਖ ਬੱਚੇ ਦੀ ਸੜਕ ਹਾਦਸੇ ’ਚ ਹੋਈ ਮੌ.ਤ

ਏਸੀਪੀ ਰੂਪਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਸਬ ਇੰਸਪੈਕਟਰ ਅਰਵਿੰਦਰ ਸਿੰਘ ਪੁਲਿਸ ਲਾਈਨ ਲੁਧਿਆਣਾ ਵਿੱਚ ਤਾਇਨਾਤ ਸੀ। ਪੁਲਿਸ ਦੀ ਜਾਂਚ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮ੍ਰਿਤਕ ਸਬ ਇੰਸਪੈਕਟਰ ਦਾ ਪਰਿਵਾਰ ਗੁਰਦਾਸਪੁਰ 'ਚ ਰਹਿੰਦਾ ਹੈ। ਜਿਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਏਸੀਪੀ ਰੂਪਦੀਪ ਨੇ ਦੱਸਿਆ ਕਿ ਫਲੈਟਾਂ ਵਿੱਚ ਰਹਿੰਦੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Sub-inspector died in Ludhiana , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement