ਖ਼ਾਲਿਸਤਾਨ ਸਾਡਾ ਸੰਵਿਧਾਨਕ ਹੱਕ : ਮਾਨ
Published : Aug 17, 2018, 10:13 am IST
Updated : Aug 17, 2018, 10:13 am IST
SHARE ARTICLE
Simranjit Singh Mann while addressing the rally
Simranjit Singh Mann while addressing the rally

ਜਿਉਂ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਟੇਜ ਤੋਂ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ..............

ਖੰਨਾ : ਜਿਉਂ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਟੇਜ ਤੋਂ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਿਉਂ ਹੀ ''ਖਾਲਿਸਤਾਨ ਜਿੰਦਾਬਾਦ'' ਦੇ ਲਗਾਤਾਰ ਨਾਹਰੇ ਲੱਗਣੇ ਸ਼ੁਰੂ ਹੋ ਗਏ। ਸ. ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ 'ਤੇ ਵਰ੍ਹਦਿਆਂ ਕਿਹਾ ਕਿ ਆਪ, ਕਾਂਗਰਸ, ਅਕਾਲੀ-ਭਾਜਪਾ ਗਠਜੋੜ ਮੌਕਾਪ੍ਰਸਤ ਅਤੇ ਮਤਲਬਪ੍ਰਸਤ ਹਨ, ਜਿਨ੍ਹਾਂ ਨੂੰ ਪੰਥ ਅਤੇ ਅਤੇ ਪੰਜਾਬ ਦੇ ਹਿੱਤਾਂ ਨਾਲ ਕੋਈ ਸਾਰੋਕਾਰ ਨਹੀਂ। ਅੱਜ ਦਾ ਦਿਨ ਸਿੱਖ ਕੌਮ ਲਈ ਬੇਇਨਸਾਫ਼ੀ, ਜ਼ਲਾਲਤ ਅਤੇ ਗੁਲਾਮੀ ਦਾ 72ਵਾਂ ਸਾਲ ਹੈ। 

ਉਨ੍ਹਾਂ ਕਿਹਾ ''ਸਿੱਖ ਇਕ ਵੱਖਰੀ ਕੌਮ ਹੈ'' ਅਤੇ ਖਾਲਸਿਤਾਨ ਸਾਡਾ ਸੰਵਿਧਾਨਿਕ ਹੱਕ ਹੈ, ਜੋ ਅਸੀਂ ਕਾਨੂੰਨੀ ਲੜਾਈ ਲੜ ਕੇ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ 1947 ਵੇਲੇ ਦੇਸ਼ ਦੀ ਵੰਡ ਸਮੇਂ ਮਹਾਤਮਾ ਗਾਂਧੀ ਅਤੇ ਨਹਿਰੂ ਗਾਂਧੀ ਨੇ ਸਿੱਖਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਤੋਂ ਸ਼ਰੇਆਮ ਮੁਕਰ ਗਏ। ਬਰਗਾੜੀ ਮੋਰਚੇ ਬਾਰੇ ਬੋਲਦਿਆਂ ਸ. ਮਾਨ ਲੇ ਕਿਹਾ ਕਿ ਕਾਂਗਰਸ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਜਿਨ੍ਹਾਂ ਦੇ ਨਾਮ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਸਾਹਮਣੇ ਆਏ ਹਨ, ਨੂੰ ਤੁਰਤ ਸਖ਼ਤ ਸਜ਼ਾ ਦੇਵੇ।

ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਮੰਗ ਕਰਦਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਵਿਚ ਪੁਲਿਸ ਗੋਲੀ ਨਾਲ ਸ਼ਹੀਦ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੇ ਕਾਤਲਾਂ ਅਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਉੱਚ ਅਧਿਕਾਰੀਆਂ ਨੂੰ ਵੀ ਤੁਰਤ ਸਖ਼ਤ ਸਜ਼ਾ ਦਿਤੀ ਜਾਵੇ। ਪ੍ਰੈਸ ਕਾਨਫ਼ਰੰਸ ਦੌਰਾਨ ਸ੍ਰੀ ਮਾਨ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਸਾਧ ਦੀ ਮਾਫ਼ੀ ਲਈ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ''ਗੁਰੂ ਕੀ ਗੋਲਕ'' ਦੇ 97 ਲੱਖ ਰੁਪਏ ਦੀ ਰਾਸ਼ੀ ਇਸ਼ਤਿਹਾਰਬਾਜ਼ੀ ਲਈ ਖਰਚ ਕੇ ਸੰਗਤਾਂ ਨਾਲ ਧ੍ਰੋਹ ਕਮਾਇਆ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement