ਹਿਮਾਚਲ ਦੇ ਕਿੰਨੌਰ ’ਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋਈ
Published : Aug 17, 2021, 12:43 am IST
Updated : Aug 17, 2021, 12:43 am IST
SHARE ARTICLE
image
image

ਹਿਮਾਚਲ ਦੇ ਕਿੰਨੌਰ ’ਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋਈ

ਸ਼ਿਮਲਾ, 16 ਅਗੱਸਤ : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ’ਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ 2 ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਬੀਤੇ ਬੁਧਵਾਰ ਜ਼ਮੀਨ ਖਿਸਕਣ ਤੋਂ ਬਾਅਦ ਲਾਪਤਾ ਹੋਏ ਲੋਕਾਂ ਦੀ ਭਾਲ ਅਤੇ ਬਚਾਅ ਕੰਮ ਜਾਰੀ ਹੈ। 
ਰਾਜ ਆਫ਼ਤ ਪ੍ਰਬੰਧਨ ਡਾਇਰੈਕਟਰ ਸੁਦੇਸ਼ ਕੁਮਾਰ ਮੋਖਤਾ ਨੇ ਦਸਿਆ ਕਿ ਭਾਵਨਗਰ ਥਾਣਾ ਇੰਚਾਰਜ ਵਲੋਂ ਉਪਲਬਧ ਕਰਵਾਈ ਗਈ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਨਿਛਾਰ ਤਹਿਸੀਲ ’ਚ ਰਾਸ਼ਟਰੀ ਰਾਜਮਾਰਗ 5 ’ਤੇ ਚੌਰਾ ਪਿੰਡ ਤੋਂ ਮਲਬੇ ’ਚੋਂ 2 ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਐਤਵਾਰ ਰਾਤ ਰੋਕਿਆ ਗਿਆ ਤਲਾਸ਼ੀ ਅਤੇ ਬਚਾਅ ਅਭਿਆਨ ਸੋਮਵਾਰ ਸਵੇਰੇ ਮੁੜ ਸ਼ੁਰੂ ਕੀਤਾ ਗਿਆ। ਉਨ੍ਹਾਂ ਦਸਿਆ ਕਿ ਇਕ ਐਸ.ਯੂ.ਵੀ. ਅਤੇ ਉਸ ’ਚ ਸਵਾਰ ਯਾਤਰੀਆਂ ਜਿਨ੍ਹਾਂ ਦੇ ਮਲਬੇ ਹੇਠ ਦਬੇ ਹੋਣ ਦਾ ਖ਼ਦਸ਼ਾ ਸੀ, ਉਨ੍ਹਾਂ ਦਾ ਹੁਣ ਤਕ ਪਤਾ ਨਹੀਂ ਲੱਗ ਸਕਿਆ ਹੈ। ਨਾਲ ਹੀ ਕਿਹਾ ਕਿ ਇਹ ਸੰਭਵ ਹੈ ਕਿ ਵਾਹਨ ਮਲਬੇ ਨਾਲ ਹੇਠਾਂ ਡਿਗ ਗਿਆ ਹੋਵੇ।
  ਰਾਸ਼ਟਰੀ ਆਫ਼ਤ ਰਿਸਪਾਂਸ ਫ਼ੋਰਸ (ਐਨ.ਡੀ.ਆਰ.ਐਫ਼.), ਭਾਰਤ-ਤਿੱਬਤ ਸਰਹੱਦ ਪੁਲਿਸ (ਆਈ.ਟੀ.ਬੀ.ਪੀ.), ਸਥਾਨਕ ਪੁਲਿਸ ਅਤੇ ਹੋਮਗਾਰਡ ਦੇ ਮੈਂਬਰਾਂ ਵਲੋਂ ਸੰਯੁਕਤ ਰੂਪ ਨਾਲ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਘਟਨਾ ਦੇ ਦਿਨ, 10 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ ਅਤੇ 13 ਲੋਕਾਂ ਨੂੰ ਸੁਰੱਖਿਆ ਕਢਿਆ ਗਿਆ ਸੀ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀਰਵਾਰ ਨੂੰ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕਰਨ ਤੋਂ ਬਾਅਦ ਰਾਜ ਵਿਧਾਨ ਸਭਾ ਨੂੰ ਦਸਿਆ ਕਿ 16 ਲੋਕ ਹਾਲੇ ਵੀ ਲਾਪਤਾ ਹਨ। ਅਧਿਕਾਰੀਆਂ ਨੇ ਦਸਿਆ ਕਿ ਉਸ ਤੋਂ ਬਾਅਦ ਹੁਣ ਤਕ 11 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਘੱਟੋ-ਘੱਟ 5 ਲੋਕ ਹਾਲੇ ਵੀ ਲਾਪਤਾ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement