ਲੋਕਾਂ ਨੇ ਭਗਵੰਤ ਮਾਨ ਨੂੰ ਆਪਣੇ 'ਚੋਂ ਇਕ ਸਮਝਿਆ ਸੀ, ਪਰ ਉਸ ਨੇ ਉਨ੍ਹਾਂ ਦੀ ਪਿੱਠ 'ਤੇ ਵਾਰ ਕੀਤਾ : ਰਾਜਾ ਵੜਿੰਗ

By : GAGANDEEP

Published : Aug 17, 2023, 6:26 pm IST
Updated : Aug 17, 2023, 6:36 pm IST
SHARE ARTICLE
photo
photo

ਭਗਵੰਤ ਮਾਨ ਆਪਣੇ ਵਿੱਤੀ ਲਾਭ ਜਾਂ ਸਨਅਤਕਾਰਾਂ ਦਾ ਪੱਖ ਲੈਣ ਲਈ ਕਿਸਾਨਾਂ ਨੂੰ ਯੂਰੀਏ ਦੀਆਂ ਬੋਤਲਾਂ ਖ਼ਰੀਦਣ ਲਈ ਮਜ਼ਬੂਰ ਕਰ ਰਿਹਾ ਹੈ : ਵੜਿੰਗ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ ਵਿਚ ਹਾਕੀ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਹਾਕੀ ਦੇ ਖੇਤਰ ਵਿੱਚ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

 ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਨਿਹੰਗ ਸਿੰਘ ਨੇ ਬਰਛਾ ਮਾਰ ਕੇ ਨੌਜਵਾਨ ਦਾ ਕੀਤਾ ਕਤਲ  

ਮੁੱਖ ਮੰਤਰੀ ਨੇ ਕਿਹਾ ਕਿ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਵੀ ਭਾਰਤੀ ਹਾਕੀ ਟੀਮ ਨੇ 41 ਸਾਲਾਂ ਮਗਰੋਂ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਪੰਜਾਬ ਲਈ ਇਹ ਪ੍ਰਾਪਤੀ ਹੋਰ ਵੀ ਮਾਣ ਵਾਲੀ ਸੀ ਕਿਉਂਕਿ ਉਸ ਮੌਕੇ ਇਸ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਨਾਲ ਸਬੰਧਤ ਸਨ। ਹਾਲ ਹੀ ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਜੇਤੂ ਝੰਡਾ ਬੁਲੰਦ ਕਰਨ ਵਾਲੀ ਭਾਰਤੀ ਟੀਮ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਹਾਰਦਿਕ ਸਿੰਘ ਸਮੇਤ 12 ਖਿਡਾਰੀ ਪੰਜਾਬ ਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 1975 ਦੇ ਹਾਕੀ ਵਿਸ਼ਵ ਕੱਪ ਵਿੱਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਦੀ ਅਗਵਾਈ ਪੰਜਾਬ ਦੇ ਪੁੱਤਰ ਅਜੀਤ ਪਾਲ ਸਿੰਘ ਨੇ ਕੀਤੀ ਸੀ।

 ਇਹ ਵੀ ਪੜ੍ਹੋ: ਭਾਰਤੀ ਫ਼ੌਜ ਨੂੰ ਸਲਾਮ, ਗੁਰਦਾਸਪੁਰ 'ਚ ਹੜ੍ਹ ਦੌਰਾਨ 15 ਦਿਨ ਦੇ ਮਾਸੂਮ ਦਾ ਕੀਤਾ ਰੈਸਕਿਊ

ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਦਾ ਇਹ ਜਜ਼ਬਾ ਕਾਇਮ ਰਹਿਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਸਾਡੀ ਟੀਮ ਹੋਰ ਮੈਡਲ ਜਿੱਤ ਸਕੇ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਇਸ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਦੀਆਂ ਰਹੀਆਂ ਹਨ ਜਿਸ ਕਰਕੇ ਇਹ ਖੇਡ ਖੇਤਰ ਵਿਚ ਬਹੁਤ ਪੱਛੜ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਵੱਡੇ ਉਪਰਾਲੇ ਕਰ ਰਹੀ ਹੈ ਤਾਂ ਕਿ ਖੇਡਾਂ ਖਾਸ ਕਰਕੇ ਹਾਕੀ ਦਾ ਹੋਰ ਵੀ ਪਾਸਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਕੀ ਖੇਡ ਦੀ ਬਹਾਲੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement