Bathinda News: ਸ਼ਰੇਆਮ ਸੜਕ 'ਤੇ ਫਾਇਰਿੰਗ ਕਰ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਵੀਡੀਓ, ਪੁਲਿਸ ਨੇ ਵੀ ਲੱਭ ਕੇ ਕੀਤਾ ਕਾਬੂ
Published : Aug 17, 2024, 1:03 pm IST
Updated : Aug 17, 2024, 1:03 pm IST
SHARE ARTICLE
Bathinda Fired Bullets Youth Arrested
Bathinda Fired Bullets Youth Arrested

Bathinda News: ਮੁਲਜ਼ਮ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ

Bathinda Fired Bullets Youth Arrested: ਬਠਿੰਡਾ 'ਚ ਇਕ ਨੌਜਵਾਨ ਵੱਲੋਂ ਸੜਕ 'ਤੇ ਖੜ੍ਹੇ ਹੋ ਕੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Gurdaspur Tractor Stunt: ਸਟੰਟਬਾਜ਼ੀ ਕਰ ਰਹੇ ਮੁੰਡਿਆਂ ਦਾ ਪਲਟਿਆ ਟਰੈਕਟਰ, ਉਤੋਂ ਆ ਗਈ ਪੁਲਿਸ, ਵੇਖੋ ਫਿਰ ਕੀ ਹੋਇਆ  

ਦੱਸ ਦਈਏ ਕਿ ਸੀਆਈਏ ਸਟਾਫ਼ 2 ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਦੇ ਰਹਿਣ ਵਾਲੇ ਜਸਕਰਨ ਸਿੰਘ ਨੇ ਬਠਿੰਡਾ ਕੈਂਟ ਰੋਡ ਨੇੜੇ ਥਾਰ ਗੱਡੀ ਤੋਂ ਹੇਠਾਂ ਉਤਰ ਕੇ ਹਵਾਈ ਫਾਇਰਿੰਗ ਕੀਤੀ ਹੈ। ਜਸਕਰਨ ਸਿੰਘ ਵੱਲੋਂ ਹਥਿਆਰ ਦਿਖਾਉਂਦੇ ਹੋਏ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕੀਤੀ ਗਈ ਸੀ।

 ਇਹ ਵੀ ਪੜ੍ਹੋ: Punjab School Holidays: ਬੱਚਿਆਂ ਲਈ ਜ਼ਰੂਰੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿਚ ਹੋਈਆਂ ਛੁੱਟੀਆਂ, ਬੰਦ ਰਹਿਣਗੇ ਸਕੂਲ  

ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨਾ ਕਰਨ ਦੀ ਹਦਾਇਤ ਕੀਤੀ ਸੀ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਫਿਰ ਵੀ ਲੋਕ ਸ਼ੋਸ਼ਲ ਮੀਡੀਆ 'ਤੇ ਲਗਾਤਾਰ ਹਥਿਆਰ ਦਿਖਾ ਰਹੇ ਹਨ। ਜਿਸ ਕਾਰਨ ਪੁਲਿਸ ਨੇ ਹੁਣ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦਰਜ ਕਰਦੇ ਹੋਏ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Bathinda Fired Bullets Youth Arrested, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement