Patiala News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਦਰਸ਼ਨਕਾਰੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਜੂਸ ਪਿਲਾ ਕੇ ਧਰਨਾ ਖਤਮ ਕਰਵਾਇਆ
Published : Aug 17, 2024, 9:54 pm IST
Updated : Aug 17, 2024, 9:54 pm IST
SHARE ARTICLE
Health Minister Dr. Balbir Singh
Health Minister Dr. Balbir Singh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

Patiala News : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਅੱਜ ਦੇਰ ਸ਼ਾਮ ਇੱਥੇ ਪੰਜਾਬੀ ਯੂਨਿਵਰਸਿਟੀ ਵਿਖੇ ਪੁੱਜ ਕੇ ਪਿਛਲੇ ਛੇ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਗੁਰੂ ਤੇਗ ਬਹਾਦਰ ਹਾਲ ਦੇ ਉਪਰੋਂ ਉਤਾਰ ਕੇ ਉਨ੍ਹਾਂ ਨੂੰ ਜੂਸ ਪਿਲਾ ਕੇ ਧਰਨਾ ਖਤਮ ਕਰਵਾਇਆ।

ਸਿਹਤ ਮੰਤਰੀ ਨੇ ਭਰੋਸਾ ਦਿਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੀਆਂ ਧਿਰਾਂ ਤੇ ਖਾਸ ਕਰਕੇ ਅਧਿਆਪਕ ਵਰਗ ਦੀਆਂ ਜਾਇਜ਼ ਮੰਗਾਂ ਮੰਨਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। 

ਇਸ ਮੌਕੇ ਸਾਰੇ ਪ੍ਰਦਰਸ਼ਨਕਾਰੀਆਂ ਨਾਲ ਸਦਭਾਵਨਾ ਭਰੇ ਮਾਹੌਲ ‘ਚ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਵੀ ਜਾਇਜ਼ ਮੰਗਾਂ ਮੰਨ ਕੇ ਬਹੁਤ ਜਲਦੀ ਇਨ੍ਹਾਂ ਨੂੰ ਰਾਹਤ ਭਰੀ ਖੁਸ਼ਖਬਰੀ ਦਿੱਤੀ ਜਾਵੇਗੀ। 

ਇਸ ਮੌਕੇ ਉਨ੍ਹਾਂ ਦੇ ਨਾਲ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਨਰਿੰਦਰ ਮੁਲਤਾਨੀ, ਡੀਨ ਕਾਲਜਿਜ ਡਾ. ਬਲਰਾਜ ਸੈਣੀ ਤੇ ਐਸ.ਡੀ.ਓ ਦਿਆਲ ਸਿੰਘ ਅਤੇ ਕਰਨਲ ਜੇ. ਵੀ ਸਿੰਘ ਸਮੇਤ ਹੋਰ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement