Khanna Accident News: ਕਾਰ ਸਵਾਰ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ 'ਤੇ ਚੜ੍ਹਾਈ ਗੱਡੀ, ਇਕ ਦੀ ਮੌਤ
Published : Aug 17, 2024, 1:32 pm IST
Updated : Aug 17, 2024, 1:32 pm IST
SHARE ARTICLE
Khanna Accident News Today
Khanna Accident News Today

Khanna Accident News: ਬੈਂਕ ਦਾ ਮੈਨੇਜਰ ਸੀ ਮ੍ਰਿਤਕ ਕੁਲਵਿੰਦਰ ਸਿੰਘ

Khanna Accident News Today: ਖੰਨਾ ਪੁਲਿਸ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਸਾਹਿਬ ਅਧੀਨ ਪੈਂਦੇ ਪਿੰਡ ਖੇੜਾ ਵਿਚ ਇਕ ਕਾਰ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਕੁਚਲ ਦਿਤਾ। ਇਸ ਹਾਦਸੇ ਵਿਚ ਬੈਂਕ ਮੈਨੇਜਰ ਕੁਲਵਿੰਦਰ ਸਿੰਘ (38) ਦੀ ਮੌਤ ਹੋ ਗਈ ਹੈ।  ਇਸ ਘਟਨਾ ਵਿਚ ਬੈਂਕ ਮੈਨੇਜਰ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।  

ਇਹ ਵੀ ਪੜ੍ਹੋ: Bathinda News: ਸ਼ਰੇਆਮ ਸੜਕ 'ਤੇ ਫਾਇਰਿੰਗ ਕਰ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਵੀਡੀਓ, ਪੁਲਿਸ ਨੇ ਵੀ ਲੱਭ ਕੇ ਕੀਤਾ ਕਾਬੂ

ਜ਼ਖਮੀਆਂ ਦੀ ਪਹਿਚਾਣ ਸੋਹਣ ਸਿੰਘ ਅਤੇ ਮਨਮੋਹਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਇਸ ਨੂੰ ਕਤਲ ਦੱਸ ਰਹੇ ਹਨ ਅਤੇ ਪੁਲਿਸ ਤੋਂ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ: Gurdaspur Tractor Stunt: ਸਟੰਟਬਾਜ਼ੀ ਕਰ ਰਹੇ ਮੁੰਡਿਆਂ ਦਾ ਪਲਟਿਆ ਟਰੈਕਟਰ, ਉਤੋਂ ਆ ਗਈ ਪੁਲਿਸ, ਵੇਖੋ ਫਿਰ ਕੀ ਹੋਇਆ

 ਪਿੰਡ ਵਾਸੀਆਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਅਤੇ ਉਸ ਦੇ ਸਾਥੀ ਇਨ੍ਹਾਂ ਨੌਜਵਾਨਾਂ ਨੂੰ ਨਸ਼ੇ ਵੇਚਣ ਤੋਂ ਰੋਕਦੇ ਸਨ, ਜਿਸ ਕਾਰਨ ਰੰਜਿਸ਼ ਤਹਿਤ ਨੌਜਵਾਨਾਂ ਨੇ ਗੱਡੀ ਥੱਲੇ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿਤਾ। ਉਨ੍ਹਾਂ ਦੱਸਿਆ ਕਿ ਇਹ ਪਹਿਲਾਂ ਵੀ ਨਸ਼ਿਆਂ ਨਾਲ ਸੰਬੰਧਿਤ ਮਾਮਲਿਆਂ ਵਿਚ ਸ਼ਾਮਲ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕ ਕੁਲਵਿੰਦਰ ਸਿੰਘ ਦੀਆਂ ਦੋ ਬੇਟੀਆਂ ਹਨ ਅਤੇ ਉਸ ਦੀ ਪਤਨੀ ਦੇ ਬੱਚਾ ਹੋਣ ਵਾਲਾ ਸੀ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮਾਛੀਵਾੜਾ ਪੁਲਿਸ ਦੋਸ਼ੀਆਂ ਦੀ ਭਾਲ 'ਚ ਹੈ, ਪਰ ਫਿਲਹਾਲ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋ ਪਾਈ।

​(For more Punjabi news apart from Khanna Accident News Today, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement