ਕੋਰੋਨਾ ਮਾਮਲਿਆਂ ਦਾ ਅੰਕੜਾ 50 ਲੱਖ ਤੋਂ ਪਾਰ
Published : Sep 17, 2020, 2:00 am IST
Updated : Sep 17, 2020, 2:00 am IST
SHARE ARTICLE
image
image

ਕੋਰੋਨਾ ਮਾਮਲਿਆਂ ਦਾ ਅੰਕੜਾ 50 ਲੱਖ ਤੋਂ ਪਾਰ

ਬੀਤੇ 24 ਘੰਟਿਆਂ 'ਚ ਆਏ 90,123 ਨਵੇਂ ਮਾਮਲੇ, ਇਕ ਦਿਨ 'ਚ ਸੱਭ ਤੋਂ ਜ਼ਿਆਦਾ 1290 ਮੌਤਾਂ

ਨਵੀਂ ਦਿੱਲੀ, 16 ਸਤੰਬਰ : ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 50 ਲੱਖ ਤੋਂ ਪਾਰ ਪਹੁੰਚ ਗਈ ਹੈ। ਇਸ ਦੇ ਨਾਲ ਹੀ ਭਾਰਤ 50 ਲੱਖ ਦਾ ਅੰਕੜਾ ਪਾਰ ਕਰਨ ਵਾਲਾ ਦੁਨੀਆਂ ਦਾ ਦੂਜਾ ਦੇਸ਼ ਬਣ ਗਿਆ ਹੈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਵਿਚ ਦੇਸ਼ ਵਿਚ ਹੁਣ ਤਕ ਦੀਆਂ ਸੱਭ ਤੋਂ ਜ਼ਿਆਦਾ 1290 ਮੌਤਾਂ ਹੋਈਆਂ ਹਨ। ਬੀਤੇ 24 ਘੰਟਿਆਂ ਵਿਚ 90,123 ਮਾਮਲੇ ਸਾਹਮਣੇ ਆਏ ਹਨ।
 ਹੁਣ ਭਾਰਤ ਵਿਚ ਕੁਲ ਮਾਮਲਿਆਂ ਦੀ ਗਣਤੀ 50,20,359 ਤਕ ਪਹੁੰਚ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਦੇਸ਼ ਵਿਚ ਰੋਜ਼ਾਨਾ ਲਗਾਤਾਰ 90 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਮੰਗਲਵਾਰ ਨੂੰ ਦੇਸ਼ ਵਿਚ 83 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਸੀ।
 ਅੰਕੜਿਆਂ 'ਤੇ ਨਜ਼ਰ ਮਾਰੀ ਜਾਵੇ ਤਾਂ ਦੇਸ਼ ਵਿਚ ਕੁਲ ਮਾਮਲਿਆਂ ਵਿਚੋਂ 19.83 ਫ਼ੀ ਸਦੀ ਯਾਨੀ 9,95,933 ਐਕਟਿਵ ਮਾਮਲੇ ਹਨ। ਰਿਕਵਰੀ ਰੇਟ 78.52 ਫ਼ੀ ਸਦੀ ਹੈ। ਮੌਤ ਦਰ 1.63 ਫ਼ੀ ਸਦੀ ਹੈ। ਬੀਤੇ 24 ਘੰਟਿਆਂ ਵਿਚ ਕੁਲ 11,16,842 ਟੈਸਟ ਹੋਏ ਹਨ। ਉੱਥੇ ਹੀ ਦੇਸ਼ ਵਿਚ ਹੁਣ ਤਕ ਕੁੱਲ 5,94,29,115 ਲੋਕਾਂ ਦੇ ਟੈਸਟ ਹੋ ਚੁੱਕੇ ਹਨ। ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲੇ ਮਰੀਜ਼ਾਂ ਦੀ ਗਿਣਤੀ 39 ਲੱਖ ਤੋਂ ਪਾਰ ਹੋ ਚੁਕੀ ਹੈ। ਹੁਣ ਤਕ ਕੁੱਲ 39,42,360 ਲੋਕ ਅਜਿਹੇ ਹਨ, ਜਿਨ੍ਹਾਂ ਕੋਰੋਨਾ ਵਾਇਰਸ ਦੀ ਜੰਗ ਜਿੱਤੀ ਹੈ। ਦੇimageimageਸ਼ ਵਿਚ ਕੁਲ ਮੌਤਾਂ ਦਾ ਅੰਕੜਾ 82,066 'ਤੇ ਪਹੁੰਚ ਗਿਆ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement