ਪੰਜਾਬ ਸਰਕਾਰ ਦੀ ਸ਼ਰਾਬ ਠੇਕੇਦਾਰਾਂ ਨੂੰ ਵੱਡੀ ਰਾਹਤ, ਲਾਈਸੈਂਸ ਫ਼ੀਸ ਕੀਤੀ ਮੁਆਫ਼
Published : Sep 17, 2021, 2:01 pm IST
Updated : Sep 17, 2021, 2:01 pm IST
SHARE ARTICLE
Captain Amarinder Singh
Captain Amarinder Singh

ਆਬਕਾਰੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ 2021-22 ’ਚ ਆਬਕਾਰੀ ਨੀਤੀ ’ਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ।

 

ਚੰਡੀਗੜ੍ਹ - ਪੰਜਾਬ ਸਰਕਾਰ ਨੇ ਕੋਵਿਡ-19 ਕਰ ਕੇ 2021-22 ਮਾਲੀ ਸਾਲ ’ਚ ਲਾਗੂ ਕੀਤੇ ਲਾਕਡਾਊਨ ਸਮੇਂ ਬੰਦ ਰਹੇ ਸ਼ਰਾਬ ਦੇ ਠੇਕਿਆਂ ਦੀ ਲਾਈਸੈਂਸ ਫ਼ੀਸ ਮੁਆਫ਼ ਕਰ ਕੇ ਠੇਕੇਦਾਰਾਂ ਨੂੰ ਰਾਹਤ ਦਿੱਤੀ ਹੈ। ਆਬਕਾਰੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ 2021-22 ’ਚ ਆਬਕਾਰੀ ਨੀਤੀ ’ਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਤਹਿਤ ਲਾਕਡਾਊਨ ਕਾਰਨ 16 ਦਿਨ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਨਾਲ ਬੰਦ ਰਹੇ ਸਨ।

Liqour Liqour

ਇਸ ਮਿਆਦ ’ਚ ਠੇਕੇਦਾਰਾਂ ਦੀ ਲਾਈਸੈਂਸ ਫ਼ੀਸ ਪੂਰੀ ਤਰ੍ਹਾਂ ਨਾਲ ਮੁਆਫ਼ ਕੀਤੀ ਗਈ ਹੈ। ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਜਦੋਂ ਲਾਕਡਾਊਨ ਲਗਾਇਆ ਗਿਆ ਤਾਂ ਉਸ ਮਿਆਦ ’ਚ ਘੰਟਿਆਂ ਦੇ ਆਧਾਰ ’ਤੇ ਲਾਈਸੈਂਸ ਫ਼ੀਸ ’ਚ ਰਾਹਤ ਦਿੱਤੀ ਗਈ ਹੈ। ਇਸ ਦੇ ਤਹਿਤ ਸ਼ਹਿਰਾਂ ’ਚ 30 ਫ਼ੀਸਦੀ ਲਾਈਸੈਂਸ ਫ਼ੀਸ ’ਚ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ - ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਹੋਈ ਮੌਤ    

Punjab GovernmentPunjab Government

ਜ਼ਿਕਰਯੋਗ ਹੈ ਕਿ ਪੰਜਾਬ ’ਚ ਲਾਕਡਾਊਨ ਦੇ ਕਾਰਨ ਸ਼ਰਾਬ ਦੇ ਠੇਕੇਦਾਰਾਂ ਨੂੰ ਹੋਏ ਨੁਕਸਾਨ ਕਾਰਨ ਠੇਕੇਦਾਰਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਇਸ ਨੁਕਸਾਨ ਨੂੰ ਦੇਖਦੇ ਹੋਏ ਲਾਈਸੈਂਸ ਫ਼ੀਸ ’ਚ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਉਨ੍ਹਾਂ ਦਾ ਮਾਮਲਾ ਆਬਕਾਰੀ ਕਮਿਸ਼ਨਰ ਕੋਲ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਆਇਆ ਹੈ ਤੇ ਹੁਣ ਠੇਕਿਆਂ ਦੀ ਲਾਇਸੈਂਸ ਫੀਸ ਮੁਆਫ਼ ਕਰ ਕੇ ਠੇਕੇਦਾਰਾਂ ਨੂੰ ਰਾਹਤ ਦਿੱਤੀ ਗਈ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement