ਸਮਾਜਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰਹੋਰਮਜ਼ਬੂਤਕਰਨਲਈਕੀਤੇਗਏਕਈਉਪਰਾਲੇ:ਅਰੁਣਾਚੌਧਰੀ
Published : Sep 17, 2021, 6:51 am IST
Updated : Sep 17, 2021, 6:51 am IST
SHARE ARTICLE
IMAGE
IMAGE

ਸਮਾਜਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ  ਹੋਰ ਮਜ਼ਬੂਤ ਕਰਨ ਲਈ ਕੀਤੇ ਗਏ ਕਈ ਉਪਰਾਲੇ : ਅਰੁਣਾ ਚੌਧਰੀ

ਚੰਡੀਗੜ੍ਹ, 16 ਸਤੰਬਰ (ਸ.ਸ.ਸ.) : ਪੰਜਾਬ ਦੇ ਸਮਾਜਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ  ਹੋਰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ ਤਾਂ ਜੋ ਜ਼ਮੀਨੀ ਪੱਧਰ ਤਕ ਲੋਕਾਂ ਨੂੰ  ਸਮਾਜਕ ਸੁਰੱਖਿਆ ਅਧੀਨ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ | 
ਅਰੁਣਾ ਚੌਧਰੀ ਅੱਜ ਇਥੇ ਪੋਸ਼ਣ ਅਭਿਆਨ ਮਹੀਨੇ ਤਹਿਤ ਕਰਵਾਈ ਗਈ ਰਾਜ ਪਧਰੀ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਸਨ | ਵਿਭਾਗ ਵਲੋਂ 1 ਸਤੰਬਰ ਤੋਂ 30 ਸਤੰਬਰ, 2021 ਤਕ ਸੂਬੇ ਭਰ ਵਿਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ | 
ਇਸ ਮੌਕੇ ਉਨ੍ਹਾਂ ਕਿਹਾ ਕਿ ਵਿਭਾਗ ਵਿਚ ਵੱਡੇ ਪੱਧਰ 'ਤੇ ਪੰਜਾਬ ਸਰਕਾਰ ਵਲੋਂ ਭਰਤੀਆਂ ਕੀਤੀਆਂ ਗਈਆਂ ਅਤੇ ਨਾਲ ਦੀ ਨਾਲ ਹੀ ਯੋਗ ਅਧਿਕਾਰੀਆਂ/ ਕਰਮਚਾਰੀਆਂ ਨੂੰ  ਤਰੱਕੀਆਂ ਵੀ ਦਿਤੀਆਂ ਗਈਆਂ | ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਾਡਾ ਇਹ ਵਿਭਾਗ ਸਿੱਧੇ ਤੌਰ 'ਤੇ ਸਮਾਜ ਸੇਵਾ ਨਾਲ ਜੁੜਿਆ ਹੋਇਆ ਹੈ ਅਤੇ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਸਮਾਜ ਦੇ ਉਨ੍ਹਾਂ ਲੋਕਾਂ ਦੀ ਮਦਦ ਕਰਨ ਦਾ ਸੁਭਾਗ ਮਿਲਿਆ ਹੈ, ਜਿਨ੍ਹਾਂ ਦੀ ਮਦਦ ਕਰਨ ਵਾਲੇ ਬਹੁਤ ਘੱਟ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸਾਡਾ ਕੰਮ ਪੁੰਨ ਨਾਲੇ ਫਲੀਆਂ ਵਾਲੀ ਕਹਾਵਤ ਨੂੰ  ਸਿੱਧ ਕਰਦਾ ਹੈ | ਇਸ ਮੌਕੇ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ  ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਵਿਭਾਗ ਰਾਹੀਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰਾਜੈਕਟਾਂ ਨੂੰ  ਆਗਾਮੀ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲੈਣ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement