ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ
Published : Sep 17, 2022, 3:35 pm IST
Updated : Sep 17, 2022, 4:11 pm IST
SHARE ARTICLE
Kuldeep Singh Dhaliwal
Kuldeep Singh Dhaliwal

ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ

 

ਚੰਡੀਗੜ੍ਹ:  ਪੰਜਾਬ ਸਰਕਾਰ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ।  ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਡੀ ਬੋਰਡ ਭਵਨ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਮੰਡੀ ਬੋਰਡ ਵੱਲੋਂ ਨਿਰਵਿਘਨ ਖਰੀਦ ਲਈ ਕੀਤੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। 

 ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਤੇ ਚੁਕਾਈ ਦੇ ਨਾਲ ਨਾਲ ਅਨਾਜ ਮੰਡੀਆਂ ਵਿਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

 ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ।  ਉਨ੍ਹਾਂ ਨੇ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾ, ਪਖਾਨੇ ਆਦਿ ਵਰਗੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।

 ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਦੇ ਸਾਰੇ 1806 ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

 ਖੇਤੀਬਾੜੀ ਮੰਤਰੀ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਸਕੱਤਰ ਮੰਡੀ ਬੋਰਡ ਰਵੀ ਭਗਤ ਨੂੰ ਝੋਨੇ ਦੇ ਇਸ ਸੀਜ਼ਨ ਦੌਰਾਨ ਖਰੀਦ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ।

 ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੀਆਂ ਮਾਰਕੀਟ ਕਮੇਟੀਆਂ ਰਾਹੀਂ ਝੋਨੇ ਦੀ ਖਰੀਦ ਲਈ ਮੁੱਖ ਦਫਤਰ ਦੇ ਅਧਿਕਾਰੀਆਂ ਤੋਂ ਇਲਾਵਾ ਫੀਲਡ ਸਟਾਫ ਵੀ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ  ਨੇਪਰੇ ਚੜਾਉਣ ਲਈ ਆਪਣੀਆਂ ਡਿਊਟੀਆਂ ਨਿਭਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement