ਵਿਜੀਲੈਂਸ ਬਿਊਰੋ ਨੇ ASI ਤੇ ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ
Published : Sep 17, 2022, 3:46 pm IST
Updated : Sep 17, 2022, 3:46 pm IST
SHARE ARTICLE
Bribe
Bribe

ਮੁਲਜ਼ਮ ਏਐਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ

 

ਚੰਡੀਗੜ੍ਹ  : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਬਿਜਲੀ ਚੋਰੀ ਵਿਰੁੱਧ ਪੁਲਿਸ ਥਾਣਾ, ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।               

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 5,000 ਰੁਪਏ ਵਿੱਚ ਹੋਇਆ ਹੈ।                

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐਸਆਈ ਦੇ ਵਿਚੋਲੇ ਵਜੋਂ ਇੱਕ ਪ੍ਰਾਇਵੇਟ ਵਿਅਕਤੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਏਐਸਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨਾਂ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰਬਰ 15 ਮਿਤੀ 16.09.2022 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਤਹਿਤ ਵਿਜੀਲੈਂਸ ਥਾਣਾ ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement