ਵਿਜੀਲੈਂਸ ਵਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚਾਰ ਅਧਿਕਾਰੀਆਂ ਵਿਰੁਧ ਕੇਸ ਦਰਜ
Published : Sep 17, 2022, 12:10 am IST
Updated : Sep 17, 2022, 12:10 am IST
SHARE ARTICLE
image
image

ਵਿਜੀਲੈਂਸ ਵਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚਾਰ ਅਧਿਕਾਰੀਆਂ ਵਿਰੁਧ ਕੇਸ ਦਰਜ

 


ਚੰਡੀਗੜ੍ਹ, 16 ਸਤੰਬਰ (ਸੱਤੀ) : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਅੱਜ ਮੌਜੂਦਾ ਕਾਰਜਕਾਰੀ ਇੰਜਨੀਅਰ ਬੂਟਾ ਰਾਮ, ਕਾਰਜਕਾਰੀ ਇੰਜਨੀਅਰ (ਐਕਸੀਅਨ) ਜਗਦੇਵ ਸਿੰਘ, ਜੂਨੀਅਰ ਇੰਜਨੀਅਰ, ਐਲ.ਆਈ.ਟੀ. ਇੰਦਰਜੀਤ ਸਿੰਘ, ਨਗਰ ਨਿਗਮ ਲੁਧਿਆਣਾ ਦੇ ਜੂਨੀਅਰ ਇੰਜਨੀਅਰ ਮਨਦੀਪ ਸਿੰਘ ਅਤੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਕਮਲਦੀਪ ਸਿੰਘ ਵਿਰੁਧ ਸਥਾਨਕ ਨਾਗਰਿਕ ਵਿਸਥਪਾਨ (ਐਲਡੀਪੀ) ਸਕੀਮ ਤਹਿਤ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਵਿਚ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਭਿ੍ਸ਼ਟਾਚਾਰ ਦਾ ਇਕ ਹੋਰ ਕੇਸ ਦਰਜ ਕੀਤਾ ਹੈ | ਇਸ ਮਾਮਲੇ ਵਿਚ ਜਗਦੇਵ ਸਿੰਘ ਐਕਸੀਅਨ, ਇੰਦਰਜੀਤ ਸਿੰਘ ਤੇ ਮਨਦੀਪ ਸਿੰਘ (ਦੋਵੇਂ ਜੇਈ) ਅਤੇ ਕਮਲਦੀਪ ਸਿੰਘ ਨੂੰ  ਗਿ੍ਫ਼ਤਾਰ ਕੀਤਾ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਵਿਜੀਲੈਂਸ ਬਿਊਰੋ ਦੇ ਥਾਣਾ, ਆਰਥਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਦਰਜ ਐਫ਼.ਆਈ.ਆਰ. ਨੰ. 8, ਮਿਤੀ 14.07.2022 ਦੀ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਐਲ.ਆਈ.ਟੀ. ਦੇ ਅਧਿਕਾਰੀਆਂ ਨੇ ਭਿ੍ਸ਼ਟਾਚਾਰ ਕਰਦਿਆਂ ਅਤੇ ਹੋਰਾਂ ਦੀ ਮਿਲੀਭੁਗਤ ਨਾਲ ਐਲ.ਡੀ.ਪੀ. ਸਕੀਮ ਤਹਿਤ ਅਣਅਧਿਕਾਰਤ ਵਿਅਕਤੀਆਂ ਨੂੰ  ਰਿਹਾਇਸ਼ੀ ਪਲਾਟ ਅਲਾਟ ਕੀਤੇ ਸਨ | ਭਾਵੇਂ ਕੱੁਝ ਅਲਾਟੀਆਂ ਦੀ ਮੌਤ ਹੋ ਚੁੱਕੀ ਸੀ ਪਰ ਉਨ੍ਹਾਂ ਦੇ ਪਲਾਟ ਐਲਆਈਟੀ ਅਧਿਕਾਰੀਆਂ ਵਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਅਣਅਧਿਕਾਰਤ ਵਿਅਕਤੀਆਂ ਨੂੰ  ਦੁਬਾਰਾ ਅਲਾਟ ਕਰ ਦਿਤੇ ਗਏ ਅਤੇ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਹਾਸਲ ਕੀਤੀ ਗਈ |
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਪੜਤਾਲ ਦੌਰਾਨ ਰੀਕਾਰਡ 'ਤੇ ਇਹ ਸਾਹਮਣੇ ਆਇਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਚ ਪਲਾਟ ਨੰਬਰ 1544-ਡੀ ਇਕ ਨਿਜੀ ਵਿਅਕਤੀ ਕਮਲਦੀਪ ਸਿੰਘ ਨੂੰ  ਅਲਾਟ ਕੀਤਾ ਗਿਆ ਸੀ | ਇਸ ਮਾਮਲੇ ਵਿਚ ਇੰਦਰਜੀਤ ਸਿੰਘ ਜੇ.ਈ., ਬੂਟਾ ਰਾਮ ਟਰੱਸਟ ਇੰਜੀਨੀਅਰ ਅਤੇ ਜਸਦੀਪ ਸਿੰਘ ਐਕਸੀਅਨ, ਮਨਦੀਪ ਸਿੰਘ ਜੇ.ਈ. ਐਮ.ਸੀ. ਲੁਧਿਆਣਾ ਨੇ ਉਪਰੋਕਤ ਇਲਾਕੇ ਵਿਚ ਪਾਣੀ ਅਤੇ ਸੀਵਰੇਜ ਦੀ ਸਹੂਲਤ ਨਾ ਹੋਣ ਸਬੰਧੀ ਐਲ.ਆਈ.ਟੀ. ਨੂੰ  ਝੂਠੀਆਂ/ਮਨਘੜਤ ਰੀਪੋਰਟਾਂ ਦਿਤੀਆਂ ਸਨ | ਅਲਾਟੀ ਦਾ ਪੱਖ ਪੂਰਨ ਦੇ ਉਦੇਸ਼ ਨਾਲ, ਉਪਰੋਕਤ ਅਧਿਕਾਰੀਆਂ/ਕਰਮਚਾਰੀਆਂ ਨੇ ਸਮਥ ਅਥਾਰਟੀ ਤੋਂ ਪ੍ਰਵਾਨਗੀ ਰਲਏ ਬਿਨਾਂ 27 ਲੱਖ ਰੁਪਏ ਦਾ ਗ਼ੈਰ-ਉਸਾਰੀ ਜੁਰਮਾਨਾ ਛੱਡ ਦਿਤਾ ਸੀ, ਜਦਕਿ ਇਹ ਅਲਾਟੀ ਤੋਂ ਵਸੂਲਿਆ ਜਾਣਾ ਜ਼ਰੂਰੀ ਸੀ, ਜਿਸ ਨਾਲ ਉਨ੍ਹਾਂ ਸਰਕਾਰੀ ਖ਼ਜ਼ਾਨੇ ਨੂੰ  ਭਾਰੀ ਵਿਤੀ ਨੁਕਸਾਨ ਪਹੁੰਚਾਇਆ |
ਬੁਲਾਰੇ ਨੇ ਅੱਗੇ ਦਸਿਆ ਕਿ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਲੈ ਕੇ ਐਲਡੀਪੀ ਸਕੀਮ ਤਹਿਤ ਪਲਾਟ ਅਲਾਟ ਕਰਨ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਕ ਅਪਰਾਧ ਵਿੰਗ, ਲੁਧਿਆਣਾ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 471, 120-ਬੀ ਤਹਿਤ ਐਫ਼ਆਈਆਰ ਨੰਬਰ 09 ਅਧੀਨ ਮਾਮਲਾ ਦਰਜ ਕੀਤਾ ਹੋਇਆ ਹੈ |
ਇਸ ਮਾਮਲੇ ਵਿਚ ਐਲਆਈਟੀ ਦੇ ਅਧਿਕਾਰੀਆਂ ਵਿਰੁਧ ਜਾਂਚ ਕੀਤੀ ਜਾ ਰਹੀ ਸੀ ਜਿਸ ਵਿਚ ਰਮਨ ਬਾਲਾਸੁਬਰਾਮਨੀਅਮ, ਸਾਬਕਾ ਚੇਅਰਮੈਨ ਐਲਆਈਟੀ, ਕੁਲਜੀਤ ਕੌਰ ਈਓ, ਅੰਕਿਤ ਨਾਰੰਗ ਐਸਡੀਓ, ਪਰਵੀਨ ਕੁਮਾਰ ਸੇਲਜ ਕਲਰਕ, ਗਗਨਦੀਪ ਕਲਰਕ ਅਤੇ ਸਾਬਕਾ ਚੇਅਰਮੈਨ ਦੇ ਪੀਏ ਸੰਦੀਪ ਸ਼ਰਮਾ ਸ਼ਾਮਲ ਸਨ | ਉਪਰੋਕਤ ਮੁਲਜ਼ਮਾਂ ਵਿਚੋਂ ਸੰਦੀਪ ਸ਼ਰਮਾ ਪੀ.ਏ., ਪਰਵੀਨ ਕੁਮਾਰ ਕਲਰਕ ਅਤੇ ਕੁਲਜੀਤ ਕੌਰ ਈ.ਓ. ਨੂੰ  ਪਹਿਲਾਂ ਹੀ ਗਿ੍ਫ਼ਤਾਰ ਕਰ ਕੇ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹੋਰ ਮੁਲਜ਼ਮ ਗਿ੍ਫ਼ਤਾਰੀ ਤੋਂ ਬਚ ਰਹੇ ਹਨ ਅਤੇ ਇਸ ਬਾਰੇ ਅਗਲੇਰੀ ਜਾਂਚ ਜਾਰੀ ਹੈ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement