ਬਠਿੰਡਾ 'ਚ 23 ਸਾਲਾ ਨੌਜਵਾਨ ਦਾ ਕਤਲ, ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਹਥਿਆਰਾਂ ਨਾਲ ਵੱਢਿਆ
Published : Sep 17, 2023, 8:52 pm IST
Updated : Sep 17, 2023, 8:52 pm IST
SHARE ARTICLE
File Photo
File Photo

 3 ਦੋਸ਼ੀ ਗ੍ਰਿਫ਼ਤਾਰ

ਬਠਿੰਡਾ - ਬਠਿੰਡਾ ਦੇ ਭਗਵਾਨ ਪਰਸ਼ੂਰਾਮ ਨਗਰ 'ਚ 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਆਕਾਸ਼ ਨਾਮ ਦਾ ਮ੍ਰਿਤਕ ਨੌਜਵਾਨ ਆਪਣੀਆਂ ਭੈਣਾਂ ਨਾਲ ਛੇੜਛਾੜ ਦਾ ਵਿਰੋਧ ਕਰ ਰਿਹਾ ਸੀ। ਇਸ ਤੋਂ ਗੁੱਸੇ 'ਚ ਆ ਕੇ ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਕਤ ਨੌਜਵਾਨ ਦੀ ਕੁੱਟਮਾਰ ਕੀਤੀ। ਮੁਲਜ਼ਮ ਦਾ ਨਾਂ ਵੀ ਆਕਾਸ਼ (ਬੋਹੇਮੀਆ) ਹੈ। ਬਠਿੰਡਾ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਪੀੜਤ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦਸ ਮਿੰਟ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਦਾ ਮ੍ਰਿਤਕ ਨਾਲ ਪਹਿਲਾਂ ਵੀ ਕਈ ਵਾਰ ਝਗੜਾ ਹੋ ਚੁੱਕਾ ਸੀ। ਮੁੱਖ ਮੁਲਜ਼ਮ ਬੋਹੇਮੀਆ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਰਜੁਨ ਨਗਰ ਦੇ ਰਹਿਣ ਵਾਲੇ ਆਕਾਸ਼ ਨੂੰ ਧੋਖੇ ਨਾਲ ਬੁਲਾ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ 'ਚ ਮੁੱਖ ਦੋਸ਼ੀ ਆਕਾਸ਼ ਬੋਹੇਮੀਆ, ਮਨਿਤ ਸਚਿਨ ਅਤੇ ਅਭਿਸ਼ੇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸਾਰਿਆਂ ਖਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਸ ਦੇ ਨਾਲ ਹੀ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਮੁਲਜ਼ਮਾਂ ਵਿਚ ਮੁੱਖ ਮੁਲਜ਼ਮ ਆਕਾਸ਼ ਉਰਫ਼ ਬੋਹੇਮੀਆਂ ਵਾਸੀ ਪਰਸ਼ੂਰਾਮ ਨਗਰ, ਅਜੈ ਅਭੈ ਤੇ ਹਨੀ ਵਾਸੀ ਜਨਤਾ ਨਗਰ, ਮੁਨੀਤ ਵਾਸੀ ਕਿਲਾ ਰੋਡ, ਮਨਪ੍ਰੀਤ ਸਿੰਘ ਵਾਸੀ ਗਹਿਰੀ ਭਾਗੀ, ਕੇਕੜਾ ਵਾਸੀ ਸ. ਬਠਿੰਡਾ, ਸਚਿਨ ਵਾਸੀ ਪਰਸ਼ੂਰਾਮ ਨਗਰ ਬਠਿੰਡਾ, ਅਭਿਸ਼ੇਕ ਵਾਸੀ ਪਰਸ਼ੂਰਾਮ ਨਗਰ ਬਠਿੰਡਾ ਸ਼ਾਮਲ ਸਨ।  

Tags: #punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement