Gurdaspur News : ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਚਚੇਰੇ ਭਰਾ ਦਾ ਕਤਲ, ਮਗਰੋਂ ਰਾਜਵਾਹੇ 'ਚ ਸੁੱਟੀ ਲਾਸ਼
Published : Sep 17, 2024, 7:09 pm IST
Updated : Sep 17, 2024, 7:22 pm IST
SHARE ARTICLE
Sister killed cousin Brother
Sister killed cousin Brother

ਕਿਹਾ- ਕੋਈ ਪਛਤਾਵਾ ਨਹੀਂ, ਰੱਖਦਾ ਸੀ ਬੁਰੀ ਨਜ਼ਰ

 Gurdaspur News : ਦੀਨਾਨਗਰ ਦੇ ਪਿੰਡ ਸਿਹੋਵਾਲ 'ਚ ਭੈਣ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਭਰਾ ਦਾ ਹੀ ਕਤਲ ਕਰ ਦਿੱਤਾ ਹੈ। ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਬੋਰੀ ਵਿੱਚ ਬੰਨ੍ਹ ਕੇ ਰਾਜਵਾਹੇ ਵਿੱਚ ਸੁੱਟਿਆ। ਸੋਮਵਾਰ ਨੂੰ ਲਾਸ਼ ਮਿਲਣ ਤੋਂ ਬਾਅਦ ਪੁਲਸ ਨੇ ਇਸ ਮਾਮਲੇ 'ਚ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। 2 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। 

ਇਸ ਸਬੰਧੀ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੀਨਾਨਗਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਿਹੋਵਾਲ ਦੇ ਰਜਬਾਹੇ ਦੀ ਪਟੜੀ 'ਤੇ ਬੋਰੀ ਵਿੱਚ ਇੱਕ 18 ਸਾਲਾ ਨੌਜਵਾਨ ਦੀ ਲਾਸ਼ ਪਈ ਹੈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਵਾਸੀ ਪਿੰਡ ਦਾਖਲਾ ਵਜੋਂ ਹੋਈ ਹੈ। ਬੋਰੀ ਖੋਲ੍ਹ ਕੇ ਜਦੋਂ ਲਾਸ਼ ਦੀ ਜਾਂਚ ਕੀਤੀ ਗਈ ਤਾਂ ਸਿਰ ਦੇ ਪਿਛਲੇ ਪਾਸੇ ਸੱਟ ਦੇ ਨਿਸ਼ਾਨ ਸਨ।

ਕੁੜੀ ਨੇ ਕਿਹਾ - ਕਤਲ ਦਾ ਕੋਈ ਪਛਤਾਵਾ ਨਹੀਂ

ਮ੍ਰਿਤਕ ਦੇ ਪਿਤਾ ਰਮੇਸ਼ ਲਾਲ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਰੋਹਿਤ ਕੁਮਾਰ ਦੇ ਚਾਚੇ ਸਲਵਿੰਦਰ ਕੁਮਾਰ ਦੀ ਧੀ ਪ੍ਰਿਆ ਨੇ ਆਪਣੇ ਪ੍ਰੇਮੀ ਬੋਬੀ ਵਾਸੀ ਘਰੋਟੀਆ ਨਾਲ ਮਿਲ ਕੇ ਨੌਜਵਾਨ ਦਾ ਕਤਲ ਕੀਤਾ ਅਤੇ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਨੀਅਤ ਨਾਲ ਬੋਰੀ ਵਿੱਚ ਬੰਦ ਕਰਕੇ ਰਾਜਵਾਹੇ 'ਚ ਸੁੱਟ ਦਿੱਤਾ ਸੀ। 

ਐਸਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਸਮੇਂ ਵਰਤੀ ਲੱਕੜ, ਮੋਟਰਸਾਈਕਲ, ਬੋਰੀ, ਚੁੰਨੀ ਅਤੇ ਰੱਸੀ ਬਰਾਮਦ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ। ਲੜਕੀ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਦੀ ਉਸ 'ਤੇ ਬੁਰੀ ਨਜ਼ਰ ਸੀ, ਇਸ ਲਈ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦਾ ਕਤਲ ਕਰ ਦਿੱਤਾ। ਉਸ ਨੂੰ ਇਸ ਦਾ ਕੋਈ ਪਛਤਾਵਾ ਨਹੀਂ ਹੈ। ਉਸ ਨੇ ਦੱਸਿਆ ਕਿ ਰੋਹਿਤ ਦੇ ਸਿਰ 'ਤੇ ਲਕੜੀ ਦਾ ਬਾਲਾ ਮਾਰ ਕੇ ਮੌਤ ਦੇ ਘਾਟ ਉਤਾਰਿਆ ਸੀ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement