CM ਭਗਵੰਤ ਮਾਨ ਵੱਲੋਂ 'ਮਿਸ਼ਨ ਚੜ੍ਹਦੀ ਕਲਾ' ਦੀ ਸ਼ੁਰੂਆਤ
Published : Sep 17, 2025, 2:31 pm IST
Updated : Sep 17, 2025, 7:52 pm IST
SHARE ARTICLE
CM Bhagwant Mann launches 'Mission Chardi Kala'
CM Bhagwant Mann launches 'Mission Chardi Kala'

ਪੰਜਾਬ ਨੂੰ ਮੁੜ ਪੈਰਾਂ 'ਤੇ ਮਜ਼ਬੂਤੀ ਨਾਲ਼ ਖੜ੍ਹਾ ਕਰਨ ਲਈ ਸਮੂਹ ਪੰਜਾਬੀਆਂ ਨੂੰ ਸਾਥ ਦੇਣ ਦਾ ਸੱਦਾ

ਚੰਡੀਗੜ੍ਹ: ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।

ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾਦ ਹੋ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1400 ਕਲੀਨਿਕ ਤੇ ਹਸਪਤਾਲ ਖੰਡਰ ਬਣ ਗਏ ਹਨ, 8500 ਕਿਲੋਮੀਟਰ ਸੜਕਾਂ ਦੀ ਹਾਲਤ ਬਦਤਰ ਹੋ ਗਈ ਅਤੇ 2500 ਪੁਲ ਢਹਿ ਗਏ। ਉਨ੍ਹਾਂ ਕਿਹਾ ਕਿ ਮੁਢਲੇ ਅਨੁਮਾਨਾਂ ਮੁਤਾਬਕ 13,800 ਕਰੋੜ ਰੁਪਏ ਦਾ ਘਾਟਾ ਪਿਆ ਹੈ ਜਦਕਿ ਨੁਕਸਾਨ ਇਸ ਤੋਂ ਵੀ ਕਿਤੇ ਵੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਹ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਦੁਖਾਂਤ ਹੈ, ਪਰ ਇਸ ਦੇ ਨਾਲ ਇਹ ਪੰਜਾਬ ਲਈ ਸਭ ਤੋਂ ਵੱਡੀ ਇਮਤਿਹਾਨ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਨੇ ਕਿਸੇ ਸੰਕਟ ਦਾ ਸਾਹਮਣਾ ਕੀਤਾ ਹੈ, ਪੰਜਾਬੀ ਕਦੇ ਸੰਕਟ ਦੇ ਸਾਹਮਣੇ ਝੁਕੇ ਨਹੀਂ ਸਗੋਂ ਹਮੇਸ਼ਾ ਚਟਾਨ ਵਾਂਗ ਹਿੱਕ ਤਾਣ ਕੇ ਖੜ੍ਹੇ ਹੋਏ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਦੌਰਾਨ ਵੀ ਨੌਜਵਾਨ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਲੋਕਾਂ ਨੂੰ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਕਿਵੇਂ ਗੁਰਦੁਆਰੇ, ਮੰਦਰ ਅਤੇ ਹੋਰ ਧਾਰਮਿਕ ਅਸਥਾਨ ਮਦਦ ਲਈ ਆਪਣੇ ਦਰਵਾਜ਼ੇ ਖੋਲ੍ਹ ਰਹੇ ਸਨ ਅਤੇ ਲੰਗਰ ਚਲਾ ਰਹੇ ਸਨ, ਕਿਵੇਂ ਪੂਰਾ ਪੰਜਾਬ ਮਾਲਾ ਦੇ ਮਣਕਿਆਂ ਵਾਂਗ ਇਕਜੁੱਟ ਹੋ ਕੇ ਪਰਿਵਾਰ ਵਾਂਗ ਖੜ੍ਹਾ ਹੋਇਆ। ਉਨ੍ਹਾਂ ਕਿਹਾ ਕਿ ਇਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਵਿਲੱਖਣਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਰਾਹਤ ਅਤੇ ਪੁਨਰਵਾਸ ਤੋਂ ਅੱਗੇ ਵਧਣ ਦਾ ਆ ਗਿਆ ਹੈ ਕਿਉਂਕਿ ਸਾਡੇ ਕਿਸਾਨਾਂ ਨੂੰ ਦੁਬਾਰਾ ਖੇਤੀ ਕਰਨ ਦੀ ਲੋੜ ਹੈ, ਬੱਚਿਆਂ ਨੂੰ ਮੁੜ ਸਕੂਲ ਜਾਣਾ ਹੋਵੇਗਾ ਅਤੇ ਹੜ੍ਹ ਪੀੜਤ ਪਰਿਵਾਰਾਂ ਨੇ ਮੁੜ ਆਪਣੇ ਘਰ ਵਸਾਉਣੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੁਣੌਤੀਪੂਰਨ ਪ੍ਰਸਥਿਤੀਆਂ ਦੇ ਮੱਦੇਨਜ਼ਰ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਚੜ੍ਹਦੀ ਕਲਾ ਦਾ ਭਾਵ ਔਖੇ ਤੋਂ ਔਖੇ ਸਮੇਂ ਵਿੱਚ ਵੀ ਹੌਂਸਲੇ ਬੁਲੰਦ ਰੱਖਣਾ। ਹਰ ਦੁੱਖ ਵਿੱਚ ਵੀ ਮਜ਼ਬੂਤ ਰਹਿਣਾ। ਹਰ ਹਨੇਰੇ ਵਿੱਚ ਵੀ ਉਮੀਦਾਂ ਦੇ ਦੀਵੇ ਜਗਾਈ ਰੱਖਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪੰਜਾਬੀ, ਭਾਰਤ ਦੇ ਹਰ ਨਾਗਰਿਕਾਂ, ਸਾਡੇ ਉਦਯੋਗਪਤੀਆਂ, ਕਲਾਕਾਰਾਂ, ਚੈਰੀਟੇਬਲ ਟਰੱਸਟਾਂ ਅਤੇ ਦੁਨੀਆ ਭਰ ਵਿੱਚ ਰਹਿੰਦੇ ਆਪਣੇ ਪੰਜਾਬੀ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਅਪੀਲ ਕਰਦੇ ਹਨ ਕਿ ਅੱਜ ਪੰਜਾਬ ਨੂੰ ਤੁਹਾਡੀ ਲੋੜ ਹੈ। ਉਨ੍ਹਾਂ ਕਿਹਾ ਕਿ ਆਓ, ਇਕਜੁੱਟ ਹੋ ਕੇ ਇਸ ਔਖੀ ਘੜੀ ਵਿੱਚ ਪੰਜਾਬ ਦੀ ਬਾਂਹ ਫੜੀਏ ਅਤੇ ਖੁੱਲ੍ਹੇ ਦਿਲ ਨਾਲ ਪੰਜਾਬ ਦੀ ਮਦਦ ਕਰੀਏ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਇਆ ਇਕ-ਇਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪੁਨਰਵਾਸ ਅਤੇ ਨਿਰਮਾਣ ਕਾਰਜਾਂ 'ਤੇ ਹੀ ਖਰਚ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ www.rangla.punjab.gov.in. ਰਾਹੀਂ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਸੀਂ ਸਾਰੇ ਇਕੱਠੇ ਮਿਲ ਕੇ ਮੁੜ ਸਾਬਤ ਕਰਾਂਗੇ ਕਿ ਪੰਜਾਬ ਕਦੇ ਹਾਰ ਨਹੀਂ ਮੰਨਦਾ। ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਵਾਰ ਰੂਮ ਵੀ ਸਥਾਪਤ ਕੀਤਾ ਗਿਆ ਹੈ ਜੋ ‘ਮਿਸ਼ਨ ਚੜ੍ਹਦੀ ਕਲਾ’ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਸਿੱਧੇ ਤੌਰ ’ਤੇ ਨਿਗਰਾਨੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਰੋਜ਼ਾਨਾ ਇਨ੍ਹਾਂ ਯਤਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।

ਇਸ ਦੌਰਾਨ ਮੁੱਖ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ‘ਮਿਸ਼ਨ ਚੜ੍ਹਦੀ ਕਲਾ’ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ 'ਤੇ ਖਰਚ ਕੀਤਾ ਜਾਵੇਗਾ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਅਧਿਕਾਰੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement