ਬਾਦਲਾਂ ਨੂੰ ਪੂਰੀ ਸੁਰੱਖਿਆ ਦਿਤੀ ਜਾਵੇਗੀ : ਕੈਪਟਨ
Published : Oct 17, 2018, 12:15 am IST
Updated : Oct 17, 2018, 12:15 am IST
SHARE ARTICLE
Amarinder Singh
Amarinder Singh

ਬਾਦਲਾਂ ਦੀ ਜਾਨ ਨੂੰ ਕਥਿਤ ਤੌਰ 'ਤੇ ਵਧੇ ਖ਼ਤਰੇ ਕਾਰਨ ਉਨ੍ਹਾਂ ਨੂੰ ਪੂਰਨ ਸੁਰੱਖਿਆ ਮੁਹਈਆ ਕਰਵਾਈ ਜਾਵੇਗੀ.........

ਮੋਹਾਲੀ  : ਬਾਦਲਾਂ ਦੀ ਜਾਨ ਨੂੰ ਕਥਿਤ ਤੌਰ 'ਤੇ ਵਧੇ ਖ਼ਤਰੇ ਕਾਰਨ ਉਨ੍ਹਾਂ ਨੂੰ ਪੂਰਨ ਸੁਰੱਖਿਆ ਮੁਹਈਆ ਕਰਵਾਈ ਜਾਵੇਗੀ। ਇਹ ਗੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਸੈਕਟਰ-68 ਵਿਖੇ 1.25 ਏਕੜ ਵਿਚ 31.29 ਕਰੋੜ ਦੀ ਲਾਗਤ ਨਾਲ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜਾਨ ਨੂੰ ਵਧੇ ਖ਼ਤਰੇ ਸਬੰਧੀ ਹਾਲ ਹੀ ਵਿਚ ਆਈਆਂ ਰੀਪੋਰਟਾਂ ਤੋਂ ਵਾਕਫ ਹਨ ਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਦੋਹਾਂ ਨੂੰ ਪੂਰਨ ਸੁਰੱਖਿਆ ਮੁਹਈਆ ਕਰਵਾਈ ਜਾਵੇ। ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਨੂੰ ਪਤਾ ਹੈ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਪਰਾਲੀ ਫੂਕਣ ਵਾਲੇ ਕਿਸਾਨਾਂ ਵਿਰੁਧ ਪਰਚੇ ਦਰਜ ਕੀਤੇ ਗਏ ਹਨ।

ਧਰਨੇ ਦੇ ਰਹੇ ਅਧਿਆਪਕਾਂ ਸਬੰਧੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਰਾਜਪਾਲ ਨੂੰ ਵੱਖ-ਵੱਖ ਮੰਗ ਪੱਤਰ ਸੌਂਪਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਇਸ ਮਸਲੇ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਸਮੇਤ 40 ਹਜ਼ਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣੀਆਂ ਹਨ ਪਰ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਕਾਰਨ ਇਸ ਸਬੰਧੀ ਕੁੱਝ ਸਮਾਂ ਲੱਗ ਸਕਦਾ ਹੈ।

ਉਦਘਾਟਨੀ ਸਮਾਗਮ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਘ ਸਿੰਗਲਾ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋੜਾ, ਮੁੱਖ ਡਾਇਰੈਕਟਰ ਵਿਜੀਲੈਂਸ ਬੀ.ਕੇ. ਉਪਲ, ਡਾਇਰੈਕਟਰ ਵਿਜੀਲੈਂਸ ਜੀ.ਨਾਗੇਸ਼ਵਰ ਰਾਉ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਗੁਰਪ੍ਰੀਤ ਕੌਰ ਸਪਰਾ, ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਆਦਿ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement