ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਕੌਮੀ ਪੱਧਰ 'ਤੇ ਦੂਜੀ ਸਰਵੋਤਮ ਸੰਸਥਾ ਚੁਣੇ ਜਾਣ 'ਤੇ ਕੈਪਟਨ
Published : Oct 17, 2020, 12:56 am IST
Updated : Oct 17, 2020, 12:56 am IST
SHARE ARTICLE
image
image

ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਕੌਮੀ ਪੱਧਰ 'ਤੇ ਦੂਜੀ ਸਰਵੋਤਮ ਸੰਸਥਾ ਚੁਣੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿਤੀ ਵਧਾਈ

ਚੰਡੀਗੜ੍ਹ, 16 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਰੈਡ ਕਰਾਸ ਸੁਸਾਇਟੀ ਨੂੰ ਦੇਸ਼ ਦੀ ਦੂਜੀ ਸਰਵੋਤਮ ਸੰਸਥਾ ਵਜੋਂ ਚੁਣੇ ਜਾਣ ਅਤੇ ਸਮੁੱਚੀ ਕਾਰਗੁਜ਼ਾਰੀ ਦੇ ਮਾਮਲੇ ਵਿਚ ਉਤਰੀ ਭਾਰਤ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ 'ਤੇ ਵਧਾਈ ਦਿਤੀ ਹੈ। ਪੰਜਾਬ ਰਾਜ ਰੈਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀਆਂ ਨੂੰ ਅਪਣੇ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ, ਜੋ ਸੁਸਾਇਟੀ ਦੇ ਪ੍ਰਧਾਨ ਹਨ, ਨੇ ਕਿਹਾ ਕਿ ਰਾਜਪਾਲ ਜੋ ਕਿ ਇਸ ਦੇ ਚੇਅਰਮੈਨ ਹਨ, ਦੇ ਮਾਰਗ ਦਰਸ਼ਨ ਹੇਠ ਸਟੇਟ ਰੈੱਡ ਕਰਾਸ ਸੁਸਾਇਟੀ ਖ਼ੂਨਦਾਨ ਕੈਂਪ ਅਤੇ ਸਿਹਤ ਜਾਂਚ ਕੈਂਪ ਲਗਾ ਕੇ ਅਤੇ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਲੋਕਾਂ ਨੂੰ  ਸਿਹਤ ਸਬੰਧੀ ਪ੍ਰੋਟੋਕੋਲਾਂ ਦੀ ਪਾਲਣਾ ਲਈ ਜਾਗਰੂਕ ਕਰ ਕੇ ਮਨੁੱਖਤਾ ਦੀ ਭਲਾਈ ਲਈ ਸ਼ਲਾਘਾਯੋਗ ਸੇਵਾਵਾਂ ਨਿਭਾ ਰਹੀ ਹੈ।  ਸੀ.ਐਸ. ਤਲਵਾੜ ਨੇ ਦਸਿਆ ਕਿ ਪੰਜਾਬ ਸਟੇਟ ਰੈਡ ਕਰਾਸ ਸੁਸਾਇਟੀ ਦੀ ਕਾਰਗੁਜ਼ਾਰੀ ਦਾ 28 ਮਾਪਦੰਡਾਂ 'ਤੇ ਮੁਲਾਂਕਣ ਕੀਤਾ ਗਿਆ ਜਿਸ ਉਪਰੰਤ ਸੁਸਾਇਟੀ ਨੂੰ ਦੂਜੇ ਸਰਬੋਤਮ ਪੁਰਸਕਾਰ ਅਤੇ 30 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਆ ਗਿਆ। ਉਨ੍ਹਾਂ ਦਸਿਆ ਕਿ ਪਹਿਲਾ ਇਨਾਮ ਗੁਜਰਾਤ ਨੂੰ ਜਦਕਿ ਤੀਜਾ ਸਥਾਨ ਤਾਮਿਲਨਾਡੂ ਨੂੰ ਮਿਲਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement