ਪਾਕਿਸਤਾਨੀ ਸਕੂਲਾਂ ਵਿਚ ਪੰਜਾਬੀ ਲਾਗੂ ਕਰਵਾਉਣ ਲਈ ਅਸੈਂਬਲੀ ਤਕ ਕੱਢੀ ਗਈ ਵਿਸ਼ਾਲ ਰੈਲੀ
Published : Oct 17, 2021, 7:27 am IST
Updated : Oct 17, 2021, 7:27 am IST
SHARE ARTICLE
image
image

ਪਾਕਿਸਤਾਨੀ ਸਕੂਲਾਂ ਵਿਚ ਪੰਜਾਬੀ ਲਾਗੂ ਕਰਵਾਉਣ ਲਈ ਅਸੈਂਬਲੀ ਤਕ ਕੱਢੀ ਗਈ ਵਿਸ਼ਾਲ ਰੈਲੀ

ਲਾਹੌਰ, 16 ਅਕਤੂਬਰ (ਬਾਬਰ ਜਲੰਧਰੀ): ਲਹਿੰਦੇ ਪੰਜਾਬ ਦੇ ਸਕੂਲਾਂ, ਦਫ਼ਤਰਾਂ ਅਤੇ ਅਸੈਂਬਲੀ ਵਿਚ ਪੰਜਾਬੀ ਮਾਂ ਬੋਲੀ ਲਾਗੂ ਕਰਵਾਉਣ ਲਈ ਲਾਹੌਰ ਪ੍ਰੈੱਸ ਕਲੱਬ ਵਿਖੇ ਪੰਜਾਬੀ ਮਾਂ ਬੋਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਦਾ ਵਿਸ਼ਾ 'ਪੰਜਾਬੀ ਪੜ੍ਹਾਉ' ਸੀ ਜਿਸ ਵਿਚ ਕਈ ਸ਼ਖ਼ਸੀਅਤਾਂ ਨੇ ਸ਼ਿਕਰਤ ਕਰ ਕੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਮਾਂ ਬੋਲੀ ਨੂੰ  ਲਾਗੂ ਕਰਵਾਉਣ ਲਈ ਜਾਰੀ ਸੰਘਰਸ਼ ਵਿਚ ਅਪਣਾ ਯੋਗਦਾਨ ਪਾਇਆ |
ਇਸ ਤੋਂ ਬਾਅਦ ਲਾਹੌਰ ਪ੍ਰੈੱਸ ਕਲੱਬ ਤੋਂ ਪੰਜਾਬ ਅਸੈਂਬਲੀ ਤੱਕ ਇਕ ਵਿਸ਼ਾਲ ਰੋਸ ਰੈਲੀ ਕੱਢੀ ਗਈ | ਜਿਸ ਵਿਚ ਪੰਜਾਬ ਦੇ 36 ਜ਼ਿਲਿ੍ਹਆਂ ਵਿਚੋਂ ਪੰਜਾਬੀ ਭਾਈਚਾਰੇ ਦੇ ਲੋਕ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਪਾਕਿਸਤਾਨ ਤਹਿਰੀਕ ਏ ਇਨਸਾਫ਼ ਅੱਗੇ ਮੰਗ ਰੱਖੀ ਕਿ ਪਾਕਿਸਤਾਨ ਸੁਪਰੀਮ ਕੋਰਟ ਅਤੇ ਲਾਹੌਰ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਕੂਲਾਂ ਵਿਚ ਪੰਜਾਬੀ ਮਾਂ ਬੋਲੀ ਨੂੰ  ਲਾਗੂ ਕੀਤਾ ਜਾਵੇ | ਇਸ ਦੌਰਾਨ ਪੰਜਾਬੀਆਂ ਨੇ ਮੰਗ ਕੀਤੀ ਕਿ ਜਿਸ ਤਰ੍ਹਾਂ ਹੋਰ ਸੂਬਿਆਂ ਵਿਚ ਉੱਥੋਂ ਦੀ ਬੋਲੀ ਪੜ੍ਹਾਈ ਜਾਂਦੀ ਹੈ, ਇਸੇ ਤਰ੍ਹਾਂ ਪੰਜਾਬ ਵਿਚ ਵੀ ਪੰਜਾਬੀ ਮਾਂ ਬੋਲੀ ਨੂੰ  ਲਾਗੂ ਕੀਤਾ ਜਾਵੇ |
ਰੈਲੀ ਦੌਰਾਨ ਮੰਗ ਰੱਖੀ ਗਈ ਕਿ ਸਕੂਲਾਂ ਅਤੇ ਕਾਲਜਾਂ ਵਿਚ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ਤੁਰਤ ਭਰੀਆਂ ਜਾਣ ਅਤੇ ਪੰਜਾਬੀ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਟਰੇਨਿੰਗ ਲਈ ਵਰਕਸ਼ਾਪਾਂ ਲਗਾਈਆਂ ਜਾਣ | ਇਸ ਤੋਂ ਇਲਾਵਾ ਪਾਕਿਸਤਾਨ ਵਿਚ ਟੀਵੀ ਚੈਨਲਾਂ ਉੱਤੇ ਵੀ ਪੰਜਾਬੀ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਵੇ | 

ਸਰਕਾਰੀ ਅਤੇ ਗੈਰ-ਸਰਕਾਰੀ ਲਾਇਬ੍ਰੇਰੀਆਂ ਵਿਚ 
ਪੰਜਾਬੀ ਭਾਸ਼ਾ ਸਬੰਧੀ ਕਿਤਾਬਾਂ ਮੁਹੱਈਆ ਕਰਵਾਈਆਂ ਜਾਣ |
ਜ਼ਿਕਰਯੋਗ ਹੈ ਕਿ ਲਹਿੰਦੇ ਪੰਜਾਬ ਵਿਚ 72 ਸਾਲ ਤੋਂ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ  ਲਾਗੂ ਨਹੀਂ ਕੀਤਾ ਗਿਆ | ਇਸ ਦੇ ਨਾਲ ਹੀ ਪੰਜਾਬ ਅਸੈਂਬਲੀ ਵਿਚ ਵੀ ਪੰਜਾਬੀ ਦੀ ਵਰਤੋਂ ਲਈ ਮਨਜ਼ੂਰੀ ਨਹੀਂ ਹੈ | ਇਸ ਤੋਂ ਇਲਾਵਾ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਹੋਰ ਥਾਵਾਂ 'ਤੇ ਪੰਜਾਬੀ ਦੀ ਵਰਤੋਂ ਨਹੀਂ ਕੀਤੀ ਜਾ ਰਹੀ | ਸਕੂਲਾਂ ਵਿਚ ਪੰਜਾਬੀ ਬੋਲਣ ਵਾਲੇ ਬੱਚਿਆਂ ਨੂੰ  ਜੁਰਮਾਨਾ ਲਗਾਇਆ ਜਾਂਦਾ ਹੈ |
ਇਸ ਰੈਲੀ ਵਿਚ ਪੰਜਾਬੀ ਪ੍ਰਚਾਰ ਦੇ ਕਨਵੀਨਰ ਅਹਿਮਦ ਰਜ਼ਾ, ਤਾਰਕ ਜਟਾਲਾ, ਅਫ਼ਜ਼ਲ ਸਾਹਿਰ, ਗਜਾਲਾ ਨਿਜ਼ਾਮਦੀਨ, ਬਾਬਰ ਜਲੰਧਰੀ ਅਤੇ ਹੋਰ ਕਈਆਂ ਨੇ ਪੰਜਾਬੀ ਮਾਂ ਬੋਲੀ ਨੂੰ  ਬਣਦਾ ਮਾਣ-ਸਤਿਕਾਰ ਦੇਣ ਲਈ ਅਪਣਾ ਯੋਗਦਾਨ ਪਾਇਆ |    
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement