ਐਕਸ਼ਨ ‘ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਹੁਣ ਅੰਮ੍ਰਿਤਸਰ ਬੱਸ ਸਟੈਂਡ ਦੀ ਕੀਤੀ ਸਫਾਈ
Published : Oct 17, 2021, 11:36 am IST
Updated : Oct 17, 2021, 11:51 am IST
SHARE ARTICLE
Amrinder Singh Raja Warring
Amrinder Singh Raja Warring

ਅੰਮ੍ਰਿਤਸਰ ਬੱਸ ਸਟੈਂਡ ਦਾ ਅਚਨਚੇਤ ਦੌਰਾ

 

ਅੰਮ੍ਰਿਤਸਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਇਸੇ ਕੜੀ ਵਿੱਚ ਉਹ ਅੱਜ ਸਵੇਰੇ ਅੰਮ੍ਰਿਤਸਰ ਬੱਸ ਅੱਡੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਬੱਸ ਅੱਡੇ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ।

 

 

Amrinder Singh Raja Warring
Amrinder Singh Raja Warring

 

ਲੁਧਿਆਣਾ ਅਤੇ ਪਟਿਆਲਾ ਤੋਂ ਬਾਅਦ ਹੁਣ ਰਾਜਾ ਵੜਿੰਗ ਅੰਮ੍ਰਿਤਸਰ ਦੇ ਬੱਸ ਅੱਡੇ ਦਾ ਕੂੜਾ ਚੁੱਕਦੇ ਹੋਏ ਨਜ਼ਰ ਆਏ। ਉਨ੍ਹਾਂ ਬੱਸ ਅੱਡੇ ’ਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਂਚ ਕੀਤੀ।

 

Amrinder Singh Raja Warring
Amrinder Singh Raja Warring

 

ਇਸਦੇ ਨਾਲ, ਉਹਨਾਂ ਨੇ ਬੱਸ ਸਟੈਂਡ 'ਤੇ ਸਫਾਈ ਵਿਵਸਥਾ ਦੀ ਜਾਂਚ ਕੀਤੀ ਅਤੇ ਸੰਤੁਸ਼ਟ ਦਿਖਾਈ ਦਿੱਤੇ। ਹਾਲਾਂਕਿ ਉਹਨਾਂ ਨੇ ਜਿਥੇ ਜਿਥੇ ਗੰਦਗੀ ਨੂੰ ਦੇਖਿਆ ਉਥੋ ਖੁਦ ਕੂੜਾ ਚੁੱਕਿਆ।

 

Amrinder Singh Raja Warring
Amrinder Singh Raja Warring

 

ਟਰਾਂਸਪੋਰਟ ਮੰਤਰੀ ਨੇ ਬੱਸ ਅੱਡੇ 'ਤੇ ਯਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਨਣ ਦੀ ਕੋਸ਼ਿਸ਼ ਕੀਤੀ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement