Punjab Holidays: ਪੰਜਾਬ 'ਚ ਬੱਚਿਆਂ ਨੂੰ ਲੱਗੀਆਂ ਮੌਜਾਂ, ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ
Published : Oct 17, 2024, 9:27 am IST
Updated : Oct 17, 2024, 9:37 am IST
SHARE ARTICLE
Punjab Holidays 2024 News
Punjab Holidays 2024 News

Punjab Holidays:19 ਅਕਤੂਬਰ ਨੂੰ ਸਿਰਫ਼ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਹੈ, ਬਾਕੀ ਸੂਬੇ ਵਿਚ ਨਹੀਂ ਹੈ।

Punjab Holidays 2024 News: ਪੰਜਾਬ ਦੇ ਬੱਚਿਆਂ ਲਈ ਜ਼ਰੂਰੀ ਖਬਰ ਹੈ। ਬੱਚਿਆਂ ਨੂੰ ਲਗਾਤਾਰ ਦੋ ਛੁੱਟੀਆਂ ਹਨ। ਦਰਅਸਲ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਉਸ ਤੋਂ ਅਗਲੇ ਦਿਨ ਯਾਨੀ 20 ਅਕਤੂਬਰ ਨੂੰ ਐਤਵਾਰ ਹੋਣ ਕਾਰਨ ਸੂਬੇ ਭਰ ਵਿਚ ਸਕੂਲ, ਕਾਲਜ, ਦਫ਼ਤਰ ਤੇ ਬੈਂਕ ਬੰਦ ਰਹਿਣਗੇ। ਦੱਸ ਦੇਈਏ ਕਿ 19 ਅਕਤੂਬਰ ਨੂੰ ਸਿਰਫ਼ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਹੈ, ਬਾਕੀ ਸੂਬੇ ਵਿਚ ਨਹੀਂ ਹੈ। ਬਾਕੀ ਜ਼ਿਲ੍ਹਿਆਂ ਦੇ ਬੱਚਿਆਂ ਨੂੰ 19 ਅਕਤੂਬਰ ਨੂੰ ਸਕੂਲ ਜਾਣਾ ਹੋਵੇਗਾ।

ਇਸ ਸਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਪੁਰਬ ਮਨਾਉਣ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement