ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ
Published : Oct 17, 2025, 6:34 pm IST
Updated : Oct 17, 2025, 6:34 pm IST
SHARE ARTICLE
Tarn Taran by-election: 6 nomination papers filed on fifth day of nominations
Tarn Taran by-election: 6 nomination papers filed on fifth day of nominations

21 ਅਕਤੂਬਰ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਦੋ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਰਾਜੇਸ਼ ਵਾਲੀਆ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਸੱਚੋ ਸੱਚ ਪਾਰਟੀ ਤੋਂ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।
 
ਜ਼ਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ 15 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement