ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪੰਜਾਬ ਲਈ ਸਟੇਟ ਆਈਕਨ ਨਿਯੁਕਤ
Published : Nov 17, 2020, 1:07 am IST
Updated : Nov 17, 2020, 1:07 am IST
SHARE ARTICLE
image
image

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪੰਜਾਬ ਲਈ ਸਟੇਟ ਆਈਕਨ ਨਿਯੁਕਤ

ਚੰਡੀਗੜ੍ਹ, 16 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ)  : ਭਾਰਤੀ ਚੋਣ ਕਮਿਸ਼ਨ ਨੇ ਇਕ ਪੱਤਰ ਜਾਰੀ ਕਰ ਕੇ ਭਾਰਤੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਡਾ. ਐਸ.ਕਰੁਣਾ ਰਾਜੂ ਨੇ ਦਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ।
ਉਨ੍ਹਾਂ ਦਸਿਆ ਕਿ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਸੂਬੇ ਵਿਚ ਸ੍ਰੀ ਸੋਨੂੰ ਸੂਦ ਨਾਲ ਮਿਲ ਕੇ ਲੋਕਾਂ ਵਿਚ ਚੋਣ ਪ੍ਰੀਕ੍ਰਿਆ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਐਥੀਕਲ ਵੋਟਿੰਗ ਬਾਰੇ ਜ਼ਿਆਦਾ ਪ੍ਰਚਾਰ ਕੀਤਾ ਜਾਵੇਗਾ।
ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ ਸ੍ਰੀ ਸੋਨੂੰ ਸੂਦ ਵਲੋਂ ਹਿੰਦੀ, ਤਾਮਿਲ ਤੇਲਗੂ ਕੰਨੜ ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ ਵਿਚ ਬਣੀਆਂ ਫ਼ਿਲਮਾਂ ਵਿਚ ਅਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸ੍ਰੀ ਸੂਦ ਵਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ।
ਕੋਵਿਡ ਕਾਲ ਦੌਰਾਨ ਲਾਗੂ ਲਾਕਡਾਊਨ ਦੌਰਾਨ ਸ੍ਰੀ ਸੂਦ ਵਲੋਂ ਵੱਖ-ਵੱਖ ਥਾਵਾਂ ਤੇ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣਾ ਵਿਚ ਬਹੁਤ ਮਦਦ ਕੀਤੀ ਗਈ ਸੀ ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕੋਵਿਡ ਦੌਰਾਨ ਕੀਤੇ ਗਏ ਕੰਮਾਂ ਨੂੰ ਵੇਖਦਿਆਂ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨ੍ਹਾਂ ਨੂੰ ਐਸ.ਡੀ.ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿਤਾ ਗਿਆ।

ਇਸ ਤੋਂ ਇਲਾਵਾ ਫ਼ਿਲਮ ਵਿਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਸਨਮਾਨਤ ਕੀਤਾ ਜਾ ਚੁੱਕਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement