ਆਨ ਲਾਈਨ ਸਾਇੰਸ ਫੈਸਟ ’ਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਗੇ ਅਧਿਆਪਕ
Published : Nov 17, 2020, 3:59 pm IST
Updated : Nov 17, 2020, 4:02 pm IST
SHARE ARTICLE
Students
Students

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਆਨ ਲਾਈਨ ਸਾਇੰਸ ਫੇਸਟ 28 ਨਵੰਬਰ ਨੂੰ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਹੋ ਰਹੀ ਆਨ ਲਾਈਨ ਸਾਇੰਸ ਫੇਸਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਵਾਸਤੇ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ।

StudentsStudents

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ 2020 ਨੂੰ ਇੱਕ ਆਨ ਲਾਈਨ ਸਾਇੰਸ ਫੇਸਟ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਵਿੱਚ ਵਿਦਿਆਰਥੀ ਆਪਣੇ ਨਿਵੇਕਲੇ ਆਈਡੀਅਜ਼ ਨੂੰ ਮਾਡਲਾਂ ਦੇ ਰਾਹੀਂ ਪ੍ਰਦਰਸ਼ਿਤ ਕਰ ਸਕਦੇ ਹਨ। ਇਸ ਸਾਇੰਸ ਫੇਸਟ ਵਿੱਚ ਹਿੱਸਾ ਲੈਣ ਦੇ ਵਾਸਤੇ 22 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਵਾਸਤੇ ਰਜਿਸਟ੍ਰੇਸ਼ਨ ਫੀਸ 100 ਰੁਪਏ ਪ੍ਰਤੀ ਵਿਦਿਅਰਥੀ/ਮਾਡਲ ਹੈ। ਇਸ ਸਬੰਧ ਵਿੱਚ ਰਜਿਸਟ੍ਰੇਸ਼ਨ  www.pgsciencecity.org ’ਤੇ ਕਰਵਾਈ ਜਾ ਸਕਦੀ ਹੈ।

studentsstudents

ਬੁਲਾਰੇ ਦੇ ਅਨੁਸਾਰ ਇਹ ਕੋਰਸ ਵਿਦਿਆਰਥੀਆਂ ਲਈ ਲਾਜ਼ਮੀ ਨਹੀਂ ਹੈ ਪਰ ਇਹ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਗਿਆਨ ਦੇ ਵਾਧੇ ਲਈ ਸਹਾਈ ਹੋ ਸਕਦਾ ਹੈ। ਜੇਤੂ ਵਿਦਿਆਰਥੀਆਂ ਨੂੰ 500 ਰੁਪਏ ਤੋਂ 5000 ਰੁਪਏ ਤੱਕ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement