ਹਰਿਆਣਾ ਦੇ ਸਾਬਕਾ ਮੰਤਰੀ ਓਮ ਪ੍ਰਕਾਸ਼ ਜੈਨ ਦਾ ਕੋਰੋਨਾ ਵਾਇਰਸ ਨਾਲ ਦੇਹਾਂਤ
Published : Nov 17, 2020, 1:23 am IST
Updated : Nov 17, 2020, 1:23 am IST
SHARE ARTICLE
image
image

ਹਰਿਆਣਾ ਦੇ ਸਾਬਕਾ ਮੰਤਰੀ ਓਮ ਪ੍ਰਕਾਸ਼ ਜੈਨ ਦਾ ਕੋਰੋਨਾ ਵਾਇਰਸ ਨਾਲ ਦੇਹਾਂਤ

ਪਾਣੀਪਤ, 16 ਨਵੰਬਰ: ਹਰਿਆਣਾ ਦੇ ਸਾਬਕਾ ਮੰਤਰੀ ਓਮ ਪ੍ਰਕਾਸ਼ ਜੈਨ (70) ਦਾ ਸੋਮਵਾਰ ਸਵੇਰੇ ਦਿੱਲੀ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਹਾਲ ਹੀ 'ਚ ਕੋਰੋਨਾ ਪਾਜ਼ੇਟਿਵ ਮਿਲੇ ਸਨ। ਐਤਵਾਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਪਾਣੀਪਤ ਵਾਸੀ ਜੈਨ ਸੂਬੇ 'ਚ ਦੋ ਵਾਰ ਸਾਲ 1996 'ਚ ਬੰਸੀਲਾਲ ਸਰਕਾਰ ਵਿਚ ਅਤੇ ਸਾਲ 2009 'ਚ ਭੁਪਿੰਦਰ ਸਿੰਘ ਹੁੱਡਾ ਸਰਕਾਰ 'ਚ ਮੰਤਰੀ ਰਹੇ। ਸਾਲ 2019 'ਚ ਉਨ੍ਹਾਂ ਨੇ ਕਾਂਗਰਸ ਦੀ ਟਿਕਟ 'ਤੇ ਪਾਣੀਪਤ-ਗ੍ਰਾਮੀਣ ਤੋਂ ਵਿਧਾਨ ਸਭਾ ਦੀ ਚੋਣ ਲੜੀ ਸੀ ਪਰ ਹਾਰ ਗਏ। ਇਸ ਤੋਂ ਪਹਿਲਾਂ ਸਾਲ 1996 ਅਤੇ 2009 'ਚ ਉਹ ਬਤੌਰ ਆਜ਼ਾਦ ਉਮੀਦਵਾਰ ਚੋਣ ਜਿੱਤੇ। ਸਾਲ 2009 imageimageਵਿਚ ਆਜ਼ਾਦ ਦੇ ਸਹਾਰੇ ਬਣੀ ਹੁੱਡਾ ਸਰਕਾਰ _ਚ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement