ਚੜ੍ਹਦੀ ਸਵੇਰ ਨਾਭਾ 'ਚ ਲੁੱਟ ਖੋਹ, ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ 
Published : Nov 17, 2020, 5:17 pm IST
Updated : Nov 17, 2020, 5:17 pm IST
SHARE ARTICLE
Robbry
Robbry

ਲੁੱਟ ਕਰਨ ਵਾਲੇ ਚਾਰ ਵਿਅਕਤੀਆਂ ਦੇ ਮੂੰਹ ਬੰਨ੍ਹੇ ਹੋਏ ਸਨ ਅਤੇ ਉਨ੍ਹਾਂ ਕੋਲ ਛੋਟਾ ਰਿਵਾਲਵਰ ਸੀ, ਜਿਸ ਨੂੰ ਦਿਖਾ ਕੇ ਉਨ੍ਹਾਂ ਇਸ ਲੁੱਟ ਨੂੰ ਅੰਜਾਮ ਦਿੱਤਾ।

ਨਾਭਾ - ਹਲਕਾ ਨਾਭਾ ਦੇ ਪਿੰਡ ਚੱਠੇ ਵਿਖੇ ਸਵੇਰੇ ਤੜਕਸਾਰ 4 ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ 'ਚ  ਡਾਕਾ ਮਾਰਿਆ ਗਿਆ ਅਤੇ ਲੁਟੇਰੇ 1 ਲੱਖ, 75 ਹਜ਼ਾਰ ਰੁਪਏ ਅਤੇ 15 ਤੋਲਾ ਸੋਨਾ ਬੰਦੂਕ ਦੀ ਨੋਕ ਤੇ ਲੁੱਟ ਕੇ ਫ਼ਰਾਰ ਹੋ ਗਏ। ਚੌਕੀ ਇੰਚਾਰਜ ਗਲਵੱਟੀ ਮੋਹਨ ਸਿੰਘ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਬਲਵੰਤ ਨਾਮਕ ਇਕ ਵਿਅਕਤੀ ਦੀ ਲੱਤ ਟੁੱਟੀ ਹੋਈ ਸੀ, ਜਿਸ ਕਾਰਨ ਉਹ ਮੰਜੇ 'ਤੇ ਪਿਆ ਸੀ ਅਤੇ ਘਰ ਵਿਚ ਉਸ ਦੀ ਧਰਮ ਸੁਪਤਨੀ ਪਰਮਜੀਤ ਕੌਰ ਅਤੇ ਨੌਕਰ ਪਾਖਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵਲੋਂ ਸਵੇਰੇ ਸਾਢੇ 5 ਵਜੇ ਇਹ ਲੁੱਟ ਕੀਤੀ ਗਈ।

ਲੁੱਟ ਕਰਨ ਵਾਲੇ ਚਾਰ ਵਿਅਕਤੀਆਂ ਦੇ ਮੂੰਹ ਬੰਨ੍ਹੇ ਹੋਏ ਸਨ ਅਤੇ ਉਨ੍ਹਾਂ ਕੋਲ ਛੋਟਾ ਰਿਵਾਲਵਰ ਸੀ, ਜਿਸ ਨੂੰ ਦਿਖਾ ਕੇ ਉਨ੍ਹਾਂ ਇਸ ਲੁੱਟ ਨੂੰ ਅੰਜਾਮ ਦਿੱਤਾ। ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲਣ ਉਪਰੰਤ ਐਸ. ਪੀ. ਡੀ. ਹਰਪ੍ਰੀਤ ਸਿੰਘ ਹੁੰਦਲ, ਡੀ. ਐਸ. ਪੀ. ਰਾਜੇਸ਼ ਛਿੱਬਰ ਥਾਣਾ ਸਦਰ ਦੇ ਇੰਚਾਰਜ ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 392 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement