ਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ 'ਚ ਬਿਹਤਰ ਢਾਂਚਾ ਸਥਾਪਤ ਕਰਨ ਲਈ ਜਾਰੀ ਕੀਤੀ ਕਰੋੜਾਂ ਦੀ ਗਰਾਂਟ
Published : Nov 17, 2022, 6:58 pm IST
Updated : Nov 17, 2022, 6:58 pm IST
SHARE ARTICLE
Harjot Bains
Harjot Bains

ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ ਖਰਚ ਕੀਤੇ ਜਾਣਗੇ 45.66 ਕਰੋੜ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰੀ ਸਕੂਲਾਂ ਨੂੰ ਸਹੀ ਮਾਇਨਿਆਂ ਵਿੱਚ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਹਨ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਬੈਂਸ ਨੇ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ ਅਤੇ ਮਿਡਲ) ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਜਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਕੂਲਾਂ ਵਿੱਚ ਖਰਾਬ ਹੋ ਚੁੱਕੇ ਸਾਜੋ-ਸਮਾਨ ਦੀ ਥਾਂ ‘ਤੇ ਨਵੇਂ ਦੀ ਖਰੀਦ ਕੀਤੀ ਜਾਣੀ ਹੈ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਖੇਡਾਂ ਦਾ ਸਾਜੋ-ਸਾਮਨ, ਪ੍ਰਯੋਗਸ਼ਾਲਾ ਦੇ ਉਪਕਰਨ ਅਤੇ ਲੋੜੀਂਦੀ ਟੀਚਿੰਗ ਸਹਾਇਕ ਸਮੱਗਰੀ ਦੀ ਖਰੀਦ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਰਾਸ਼ੀ ਦੀ ਵਰਤੋਂ ਬੁਨਿਆਦੀ ਢਾਂਚੇ ਜਿਹਨਾਂ ਵਿੱਚ ਕਲਾਸ ਰੂਮ, ਲਾਇਬਰੇਰੀ, ਲੈਬ, ਪਖਾਨੇ ਅਤੇ ਹੋਰ ਦੀ ਸਾਂਭ-ਸੰਭਾਲ ਕਰਨਾ ਵੀ ਸ਼ਾਮਲ ਹੈ।

ਬੈਂਸ ਨੇ ਦੱਸਿਆ ਕਿ ਹਰੇਕ ਸਕੂਲ ਲਈ ਇਹ ਵੀ ਨਿਸ਼ਚਿਤ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ ਪ੍ਰਾਪਤ ਰਾਸ਼ੀ ਵਿੱਚੋਂ 10 ਫ਼ੀਸਦੀ ਰਾਸ਼ੀ ਸਵੱਛਤਾ ਐਕਸ਼ਨ ਪਲਾਨ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ‘ਤੇ ਖਰਚ ਕਰਨਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਹੀ ਮਾਇਨਿਆਂ ਵਿੱਚ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਵਚਨਬੱਧ ਹੈ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement