Punjab News: ਸਕਰੈਪ ਨਾਲ ਲੱਦਿਆ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ; ਡਰਾਈਵਰ ਦੀ ਮੌਤ
Published : Nov 17, 2023, 11:02 am IST
Updated : Nov 17, 2023, 11:02 am IST
SHARE ARTICLE
Samrala Truck Accident
Samrala Truck Accident

ਤੜਕੇ 3 ਵਜੇ ਵਾਪਰਿਆ ਹਾਦਸਾ

Punjab News: ਸਮਰਾਲਾ ਦੇ ਸਿਵਲ ਹਸਪਤਾਲ ਦੇ ਸਾਹਮਣੇ ਸਵੇਰੇ ਇਕ ਵੱਡਾ ਹਾਦਸਾ ਵਾਪਰ ਗਿਆ। ਸਕਰੈਪ ਨਾਲ ਲੱਦਿਆ ਇਕ ਤੇਜ਼ ਰਫ਼ਤਾਰ ਟਰੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਹਾਦਸੇ 'ਚ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੋਕਾਂ ਨੇ ਘਟਨਾ ਵਾਲੀ ਥਾਂ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਿਤ ਕੀਤਾ। ਖੂਨ ਨਾਲ ਲੱਥਪੱਥ ਡਰਾਈਵਰ ਨੂੰ ਜੇਸੀਬੀ ਦੀ ਮਦਦ ਨਾਲ ਟਰੱਕ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿਤੀ।  

ਏਐਸਆਈ ਪਵਨਜੀਤ ਸਿੰਘ ਨੇ ਦਸਿਆ ਕਿ ਹਾਦਸਾ ਤੜਕੇ 3 ਵਜੇ ਵਾਪਰਿਆ। ਟਰੱਕ ਡਰਾਈਵਰ ਦੀ ਪਛਾਣ ਰਾਣਾ ਵਜੋਂ ਹੋਈ ਹੈ। ਮ੍ਰਿਤਕ ਰਾਣਾ ਗੁਰਦਾਸਪੁਰ ਧਾਰੀਵਾਲ ਤੋਂ ਸਕਰੈਪ ਲਿਆ ਰਿਹਾ ਸੀ। ਜਦੋਂ ਸਮਰਾਲਾ ਸਿਵਲ ਹਸਪਤਾਲ ਨੇੜੇ ਪਹੁੰਚਿਆ ਤਾਂ ਟਰੱਕ ਬੇਕਾਬੂ ਹੋ ਗਿਆ। ਤੇਜ਼ ਰਫਤਾਰ ਅਤੇ ਨੀਂਦ ਕਾਰਨ ਉਹ ਹਾਈ ਵੋਲਟੇਜ ਖੰਭੇ ਨਾਲ ਟਕਰਾ ਗਿਆ। ਬ੍ਰੇਕ ਨਾ ਲੱਗਣ ਕਾਰਨ ਟਰੱਕ ਇਕ ਦੁਕਾਨ ਵਿਚ ਜਾ ਵੜਿਆ।

ਫਿਲਹਾਲ ਪੂਰੇ ਇਲਾਕੇ ਦੀ ਬਿਜਲੀ ਸਪਲਾਈ ਬੰਦ ਹੈ। ਲਾਸ਼ ਨੂੰ ਟਰੱਕ ਵਿਚੋਂ ਕੱਢਣ ਲਈ ਜੇਸੀਬੀ ਦੀ ਮਦਦ ਲਈ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲ ਰਿਹਾ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਾਰਨ ਹਾਦਸਾ ਵਾਪਰਿਆ ਹੋ ਸਕਦਾ ਹੈ। ਅਧਿਕਾਰੀ ਅਨੁਸਾਰ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਰਖਵਾਇਆ ਜਾਵੇਗਾ। ਵਾਹਨ ਮਾਲਕਾਂ ਨੂੰ ਵੀ ਸੂਚਿਤ ਕਰ ਦਿਤਾ ਗਿਆ ਹੈ।

(For more news apart from Samrala Truck Accident, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement