ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, 2 ਦੀ ਮੌਤ 
Published : Dec 17, 2019, 11:42 am IST
Updated : Dec 17, 2019, 1:27 pm IST
SHARE ARTICLE
Photo
Photo

ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਚ ਅੱਜ ਸਵੇਰੇ ਪੰਜ ਵਜੇ ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ , ਜਦੋਂ ਉਹਨਾਂ ਦੇ ਮਕਾਨ ਦੀ ਛੱਤ ਡਿੱਗ ਗਈ।

ਮੂਨਕ : ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਚ ਅੱਜ ਸਵੇਰੇ ਪੰਜ ਵਜੇ ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ , ਜਦੋਂ ਉਹਨਾਂ ਦੇ ਮਕਾਨ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ ਹੈ ਅਤੇ ਪੰਜ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਮੂਨਕ ਵਿਖੇ ਇੱਕ ਗਰੀਬ ਪਰਿਵਾਰ ਘਰ ਅੰਦਰ ਸੁੱਤਾ ਪਿਆ ਸੀ ਤਾਂ ਮੁਨਸ਼ੀ ਰਾਮ ਦੇ ਘਰ ਦੀ ਅਚਾਨਕ ਛੱਤ ਡਿੱਗ ਗਈ । ਜਿਸ ਕਾਰਨ 11 ਸਾਲਾਂ ਲੜਕੀ ਖੁਸ਼ੀ ਅਤੇ 13 ਸਾਲਾਂ ਮੁੰਡੇ ਕੁਲਦੀਪ ਦੀ ਮੌਤ ਹੋ ਗਈ ਹੈ।

ਇਸ ਤੋਂ ਇਲਾਵਾ ਹੋਰ ਵੀ ਕਈ ਪਰਿਵਾਰਕ ਮੈਂਬਰ ਜ਼ਖਮੀ ਹਨ। ਇਸ ਘਟਨਾ ਤੋਂ ਬਾਅਦ ਮੌਕੇ ਤੇ ਪੁੱਜੇ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਇਹ ਗਰੀਬ ਪਰਿਵਾਰ ਦਿਹਾੜੀ ਕਰਕੇ ਆਪਣਾ ਪਰਿਵਾਰ ਪਾਲਦਾ ਸੀ। ਉਨ੍ਹਾਂ ਨੇ ਇਸ ਪੀੜਤ ਪਰਿਵਾਰ ਲਈ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ। 
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement