ਹਿਸਾਰ ਦੇ ਰਹਿਣ ਵਾਲੇ ਨੌਜਵਾਨ ਨੇ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਕੀਤੀ ਖ਼ੁਦਕੁਸ਼ੀ
Published : Dec 17, 2020, 12:40 am IST
Updated : Dec 17, 2020, 12:40 am IST
SHARE ARTICLE
image
image

ਹਿਸਾਰ ਦੇ ਰਹਿਣ ਵਾਲੇ ਨੌਜਵਾਨ ਨੇ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ, 16 ਦਸੰਬਰ (ਅਮਨਦੀਪ ਸਿੰਘ ਕੱਕੜ): ਅੰਮ੍ਰਿਤਸਰ ਦੇ ਨੈਸ਼ਨਲ ਹਵਾਈ ਅੱਡੇ ਉਤੇ ਅੱਜ ਉਸ ਸਮੇਂ ਦਹਿਸ਼ਤ ਫ਼ੈਲ ਗਈ ਜਦੋਂ ਇਕ ਦਰੱਖ਼ਤ ਦੀ ਟਾਹਣੀ ਉਤੇ ਇਕ ਨੌਜਵਾਨ ਦੀ ਲਟਕਦੀ ਹੋਈ ਲਾਸ਼ ਮਿਲੀ। ਮੌਕੇ ਉਤੇ ਇਕੱਤਰ ਹੋਏ ਲੋਕਾਂ ਨੇ ਤੁਰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿਚ ਕੀਤਾ। ਮੌਕੇ ਉਤੇ ਮੌਜੂਦ ਇਕ ਰਾਹਗੀਰ ਪ੍ਰੀਤਮ ਸਿੰਘ ਨੇ ਦਸਿਆ ਹੈ ਕਿ ਨੌਜਵਾਨ ਦੀ ਖ਼ੁਦਕੁਸ਼ੀ ਕਰਦਿਆਂ ਦੀ ਸੀਸੀਟੀਵੀ ਵੀਡੀਉ ਵੀ ਸਾਹਮਣੇ ਆਈ ਹੈ ਜਿਸ ਵਿਚ ਸਾਫ਼ ਤੌਰ ਉਤੇ ਵੇਖਿਆ ਜਾ ਸਕਦਾ ਹੈ ਕਿ ਨੌਜਵਾਨ ਪਹਿਲੇ ਖ਼ੁਦ ਦਰੱਖ਼ਤ ਉਤੇ ਚੜਿ੍ਹਆ, ਉਸ ਨੇ ਅਪਣੇ ਗਲੇ ਵਿਚ ਰੱਸੀ ਪਾਕੇ ਫਾਹਾ ਦਿਤਾ।
ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦਸਿਆ ਕਿ ਮਰਨ ਵਾਲੇ ਨੌਜਵਾਨ ਦੇ ਘਰਦਿਆਂ ਤੋਂ ਇਕੱਤਰ ਕੀਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਮਰਨ ਵਾਲੇ ਨੌਜਵਾਨ ਦਾ ਨਾਮ ਦੀਪਕ ਹੈ ਅਤੇ ਉਹ ਹਿਸਾਰ ਦਾ ਰਹਿਣ ਵਾਲਾ ਹੈ। ਉਹ ਮਕੈਨਿਕ ਦਾ ਕੰਮ ਕਰਦਾ ਹੈ ਅਤੇ ਮਕੈਨਿਕ ਦੇ ਕੰਮ ਦੇ ਸਿਲਸਿਲੇ ਵਿਚ ਅੰਮ੍ਰਿਤਸਰ ਆਇਆ ਸੀ। ਉਸ ਨੇ ਖ਼ੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement