ਸਹਾਇਤਾ ਪ੍ਰਾਪਤ ਕਾਲਜਾਂ 'ਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ
Published : Dec 17, 2021, 7:03 pm IST
Updated : Dec 17, 2021, 7:03 pm IST
SHARE ARTICLE
Punjab Cabinet meeting
Punjab Cabinet meeting

ਫੈਸਲੇ ਦਾ ਉਦੇਸ਼ ਮਿਆਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਅਧਿਆਪਨ ਲਈ ਸਟਾਫ ਨੂੰ ਉਤਸ਼ਾਹਤ ਕਰਨਾ

 

ਚੰਡੀਗੜ੍ਹ: ਸੂਬੇ ਵਿਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਟੀਚਿੰਗ ਲਈ ਸਟਾਫ ਦਾ ਉਤਸ਼ਾਹ ਵਧਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਨਾਨ-ਟੀਚਿੰਗ ਸਟਾਫ ਅਤੇ ਵੱਖ-ਵੱਖ ਵਿਸ਼ਿਆਂ ਵਿਚ ਖਾਲੀ ਅਸਾਮੀਆਂ ’ਤੇ ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

PHOTOPunjab Cabinet meeting

ਇਸ ਬਾਰੇ ਫੈਸਲੇ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਖਾਲੀ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ਦੇ ਆਧਾਰ ਉਤੇ ਪੜਾਅਵਾਰ ਢੰਗ ਨਾਲ 15600+6000=21600 ਰੁਪਏ ਦੀ ਮੁਢਲੀ ਤਨਖਾਹ ਉਤੇ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ।

 

CM Charanjit singh channiCM Charanjit singh channi

ਇਸ ਤੋਂ ਬਾਅਦ ਮੁਲਾਂਕਣ ਕਮੇਟੀਆਂ ਵੱਲੋਂ ਇਨ੍ਹਾਂ ਦੇ ਕੰਮ ਦੇ ਮੁਲਾਂਕਣ ਦੇ ਆਧਾਰ ਉਤੇ ਉਨ੍ਹਾਂ ਦੇ ਮਾਮਲੇ ਰੈਗੂਲਰ ਕਰਨ ਲਈ ਵਿਚਾਰ ਕੀਤਾ ਗਿਆ ਸੀ। ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੇ ਸੇਵਾਕਾਲ ਦੇ ਤਿੰਨ ਸਾਲ ਮੁਕੰਮਲ ਹੋਣ ਉਤੇ ਉਨ੍ਹਾਂ ਦੇ ਕੰਮ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਮਨੋਨੀਤ ਮੁਲਾਂਕਣ ਕਮੇਟੀਆਂ ਵੱਲੋਂ ਕੀਤਾ ਗਿਆ ਅਤੇ ਇਸ ਕਮੇਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਿਫਾਰਸ਼ ਕੀਤੀ ਗਈ।

ਦੋਆਬਾ ਖੇਤਰ ਵਿਚ ਦੋ ਸਰਕਾਰੀ ਡਿਗਰੀ ਕਾਲਜਾਂ ਨੂੰ ਪ੍ਰਵਾਨਗੀ
ਦੋਆਬਾ ਖੇਤਰ ਵਿਚ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਮੁਤਾਬਕ ਜਲੰਧਰ ਜ਼ਿਲ੍ਹੇ ਵਿਚ ਆਦਮਪੁਰ ਵਿਖੇ ਮਹਾਨ ਸ਼ਖਸੀਅਤ ਕਾਂਸ਼ੀ ਰਾਮ ਦੇ ਨਾਂ ਉਤੇ ਨਵਾਂ ਡਿਗਰੀ ਕਾਲਜ ਖੋਲ੍ਹਿਆ ਜਾਵੇਗਾ ਜਿਸ ਦਾ ਅਕਾਦਮਿਕ ਸੈਸ਼ਨ ਇਕ ਜੁਲਾਈ, 2022 ਤੋਂ ਸ਼ੁਰੂ ਹੋਵੇਗਾ ਜਦਕਿ ਦੂਜਾ ਸਰਕਾਰੀ ਡਿਗਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਬੰਗਾ ਦੇ ਪਿੰਡ ਸਰਹਾਲ ਰਣੂਆਂ ਵਿਖੇ ਖੋਲ੍ਹਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement