ਨਿੱਜੀ ਬੱਸਾਂ ਦੇ ਮਾਮਲੇ ‘ਚ SC ਦੀ ਪੰਜਾਬ ਸਰਕਾਰ ਨੂੰ ਝਾੜ, 'ਕੋਰਟ 'ਚ ਨਾ ਲੜੋ ਸਿਆਸੀ ਲੜਾਈ'
Published : Dec 17, 2021, 4:55 pm IST
Updated : Dec 17, 2021, 5:17 pm IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਦਖਲ ਦੇਣ ਤੋਂ ਕੀਤਾ ਇਨਕਾਰ

 

ਚੰਡੀਗੜ੍ਹ: ਪੰਜਾਬ (Punjab) ਦੇ ਟਰਾਂਸਪੋਰਟ ਵਿਭਾਗ (Transport) ਦੇ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੂੰ ਬਸਾਂ ਜ਼ਬਤ ਕਰਨ ਦੇ ਮਾਮਲੇ ਵਿੱਚ ਜਿਥੇ ਪਹਿਲਾਂ ਹੀ ਹਾਈਕੋਰਟ (High Court) ਤੋਂ ਦੋ ਝਟਕੇ ਲੱਗ ਚੁੱਕੇ ਹਨ, ਉਥੇ ਹੁਣ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ।

Raja Warring Raja Warring

 

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰਨ ‘ਤੇ ਲਾਈ ਰੋਕ ਦੇ ਹੁਕਮ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਬੱਸਾਂ ਜ਼ਬਤ ਮਾਮਲੇ ਵਿੱਚ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

 

Supreme CourtSupreme Court

 

ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਬੱਸ ਪਰਮਿਟ ਰੱਦ ਕਰਨ 'ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ 'ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Parkash Singh BadalParkash Singh Badal

 

ਇਸ ਮਾਮਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ 'ਤੇ ਸੁਪਰੀਮ ਕੋਰਟ ਨੇ ਸਖ਼ਤੀ ਟਿੱਪਣੀ ਕਰਦਿਆਂ ਦਖਲ ਦੇਣ ਤੋਂ ਇਨਕਾਰ ਕੀਤਾ ਹੈ। ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, 'ਅਦਾਲਤ ਵਿੱਚ ਸਿਆਸੀ ਲੜਾਈ ਨਾ ਲੜੋ'।               

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement