ਫਿਰੌਤੀ ਲਈ ਕਤਲ: 30 ਲੱਖ ਰੁਪਏ ਨਹੀਂ ਮਿਲੇ ਤਾਂ ਮਾਪਿਆਂ ਦੇ ਇਕਲੌਤੇ ਪੁੱਤ ਦੀ ਲਈ ਜਾਨ
Published : Dec 17, 2022, 2:02 pm IST
Updated : Dec 17, 2022, 5:03 pm IST
SHARE ARTICLE
Murder of the only son of parents for 30 lakh rupees
Murder of the only son of parents for 30 lakh rupees

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਨੌਜਵਾਨ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ।

 

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਵਿਚ ਫਿਰੌਤੀ ਲਈ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ 20 ਸਾਲਾ ਨੌਜਵਾਨ 25 ਨਵੰਬਰ ਤੋਂ ਗਾਇਬ ਸੀ। ਨੌਜਵਾਨ ਨੂੰ ਪਿੰਡ ਕੋਟ ਭਾਈ ਤੋਂ ਅਗਵਾ ਕੀਤਾ ਗਿਆ ਸੀ। ਅਗਵਾਕਾਰਾਂ ਨੇ ਨੌਜਵਾਨ ਦੇ ਘਰ 'ਤੇ ਫਿਰੌਤੀ ਲਈ ਕਈ ਚਿੱਠੀਆਂ ਵੀ ਸੁੱਟੀਆਂ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਨੌਜਵਾਨ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਅੱਜ ਸਵੇਰੇ ਪੁਲਿਸ ਨੂੰ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਨੌਜਵਾਨ ਦਾ ਨਾਂਅ ਹਰਮਨ ਹੈ, ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਦੱਸਿਆ ਜਾ ਰਿਹਾ ਹੈ ਕਿ ਅਗਵਾਕਾਰਾਂ ਵੱਲੋਂ ਹਰਮਨ ਦੇ ਘਰ 'ਤੇ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ, ਜਿਸ 'ਚ ਹਰਮਨ ਨੂੰ ਛੱਡਣ ਦੇ ਬਦਲੇ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਗਿਰੋਹ ਨੇ ਫਿਰੌਤੀ ਦੀ ਰਕਮ ਨਾ ਮਿਲਣ ਕਾਰਨ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਹੈ। ਇਸ ਘਟਨਾ ਵਿਚ ਪੰਜਾਬ ਅਤੇ ਰਾਜਸਥਾਨ ਦੇ ਗੈਂਗਸਟਰਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement