Punjab Weather News: ਪੰਜਾਬ ਦੇ 11 ਜ਼ਿਲਿਆਂ 'ਚ ਸੀਤ ਲਹਿਰ ਦਾ ਅਲਰਟ
Published : Dec 17, 2024, 2:43 pm IST
Updated : Dec 17, 2024, 2:45 pm IST
SHARE ARTICLE
Punjab Weather Latest News in Punjabi
Punjab Weather Latest News in Punjabi

20 ਦਸੰਬਰ ਤੋਂ ਬਾਅਦ ਤਾਪਮਾਨ 'ਚ ਹੋਵੇਗਾ ਸੁਧਾਰ

Punjab Weather Latest News in Punjabi : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 20 ਦਸੰਬਰ ਤਕ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਸ਼ੁਕਰਵਾਰ ਤਕ ਸੀਤ ਲਹਿਰ ਨੂੰ ਲੈ ਕੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 11 ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਪੰਜਾਬ 'ਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਚ ਸੰਘਣੀ ਧੁੰਦ ਹੋਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।

ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਜ਼ਿਲਕਾ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਅਤੇ ਠੰਢ ਪੈਣ ਦੇ ਆਸਾਰ ਹਨ। ਇਸ ਦੇ ਨਾਲ ਹੀ ਬੀਤੇ ਦਿਨ ਪੰਜਾਬ ਦੇ ਫ਼ਰੀਦਕੋਟ ਵਿਚ ਤਾਪਮਾਨ ਸਿਫ਼ਰ ਦੇ ਨੇੜੇ ਪਹੁੰਚ ਗਿਆ ਸੀ। ਸੋਮਵਾਰ ਸਵੇਰੇ ਇੱਥੇ ਤਾਪਮਾਨ 0.6 ਡਿਗਰੀ ਦਰਜ ਕੀਤਾ ਗਿਆ।

20 ਦਸੰਬਰ ਤੋਂ ਬਾਅਦ ਰਾਹਤ ਮਿਲਣ ਦੀ ਸੰਭਾਵਨਾ:
18 ਦਸੰਬਰ ਤੋਂ ਬਾਅਦ ਪੰਜਾਬ ਵਿਚ ਕੁਝ ਰਾਹਤ ਮਿਲਣ ਦੀਆਂ ਸੰਭਾਵਨਾਵਾਂ ਹਨ। ਮੌਸਮ ਕੇਂਦਰ ਅਨੁਸਾਰ 18 ਦਸੰਬਰ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿਚ 2 ਡਿਗਰੀ ਤਕ ਦਾ ਵਾਧਾ ਦੇਖਣ ਨੂੰ ਮਿਲੇਗਾ। ਜਿਸ ਨਾਲ ਠੰਢ ਦੇ ਮੌਸਮ 'ਚ ਥੋੜ੍ਹੀ ਰਾਹਤ ਮਿਲੇਗੀ। ਇਸ ਦੇ ਨਾਲ ਹੀ 20 ਦਸੰਬਰ ਤੋਂ ਬਾਅਦ ਪੰਜਾਬ ਵਿਚ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

WD ਤੋਂ ਇਲਾਵਾ ਚੱਕਰਵਾਤੀ ਸਰਕੂਲੇਸ਼ਨ ਦਾ ਗਠਨ ਕੀਤਾ ਗਿਆ:
ਵੈਸਟਰਨ ਡਿਸਟਰਬੈਂਸ ਤੋਂ ਇਲਾਵਾ ਪਾਕਿਸਤਾਨ ਵਿਚ ਜੰਮੂ-ਕਸ਼ਮੀਰ ਦੇ ਨੇੜੇ ਚੱਕਰਵਾਤੀ ਚੱਕਰ ਬਣ ਰਿਹਾ ਹੈ। ਇਹੀ ਕਾਰਨ ਹੈ ਕਿ ਪੰਜਾਬ ਠੰਢਾ ਰਹਿੰਦਾ ਹੈ ਅਤੇ ਤਾਪਮਾਨ ਡਿੱਗ ਰਿਹਾ ਹੈ। ਇਸ ਤੋਂ ਇਲਾਵਾ ਪਹਾੜੀ ਖੇਤਰਾਂ ਤੋਂ ਹਵਾ ਦੀ ਗਤੀ ਲਗਾਤਾਰ ਮੈਦਾਨੀ ਇਲਾਕਿਆਂ ਵਲ ਹੋ ਰਹੀ ਹੈ, ਜੋ ਅਪਣੇ ਨਾਲ ਠੰਡੀਆਂ-ਠੰਡੀਆਂ ਹਵਾਵਾਂ ਲੈ ਕੇ ਆ ਰਹੀ ਹੈ।

ਚੰਡੀਗੜ੍ਹ ਅਤੇ ਪੰਜਾਬ ਦੇ ਸ਼ਹਿਰਾਂ ਵਿਚ ਮੌਸਮ ਦੇ ਹਾਲਾਤ:
ਚੰਡੀਗੜ੍ਹ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਅੰਮ੍ਰਿਤਸਰ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 4 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਜਲੰਧਰ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 4 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਲੁਧਿਆਣਾ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 4 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਪਟਿਆਲਾ- ਕੋਲਡ ਵੇਵ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਤਾਪਮਾਨ 6 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਮੋਹਾਲੀ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 8 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

(For more news apart from Punjab Weather Latest News in Punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement