Punnjab News: RTA ਦਫ਼ਤਰ ਦੇ ਦੋ ਮੁਲਾਜ਼ਮ 5500 ਰੁ. ਰਿਸ਼ਵਤ ਲੈਂਦੇ ਕੀਤੇ ਕਾਬੂ
Published : Dec 17, 2024, 9:01 am IST
Updated : Dec 17, 2024, 9:01 am IST
SHARE ARTICLE
Two employees of RTA office 5500 Rs. Arrested while taking bribe
Two employees of RTA office 5500 Rs. Arrested while taking bribe

ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੇ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟਰੇਸ਼ਨ ਨੰਬਰ ’ਚ ਤਬਦੀਲ ਬਦਲੇ ਮੰਗੀ ਸੀ ਰਿਸ਼ਵਤ

 

Punnjab News:  ਪੰਜਾਬ ਵਿਜੀਲੈਂਸ ਬਿਊਰੋ  ਨੇ ਅੱਜ ਰਜਿਸਟਰੇਸ਼ਨ ਅਤੇ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਉਸਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟਰੇਸ਼ਨ ਨੰਬਰ ਵਿਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement