ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਉੱਤੇ ਸੁਣਵਾਈ ਟਲੀ
Published : Dec 17, 2025, 12:24 pm IST
Updated : Dec 17, 2025, 12:24 pm IST
SHARE ARTICLE
Hearing on MP Amritpal Singh's parole application postponed
Hearing on MP Amritpal Singh's parole application postponed

ਹੁਣ 18 ਦਸੰਬਰ ਨੂੰ ਹੋਵੇਗੀ ਪੇਸ਼ੀ

ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ 'ਤੇ ਅੱਜ (17 ਦਸੰਬਰ) ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਣ ਵਾਲੀ ਅਹਿਮ ਸੁਣਵਾਈ ਇੱਕ ਵਾਰ ਫਿਰ ਟਲ ਗਈ ਹੈ। ਹਾਈਕੋਰਟ ਬਾਰ ਐਸੋਸੀਏਸ਼ਨ ਵੱਲੋਂ ਕੰਮਕਾਜ ਠੱਪ (Work Suspend) ਰੱਖਣ ਦੇ ਫੈਸਲੇ ਕਾਰਨ ਅੱਜ ਵੀ ਅਦਾਲਤੀ ਕਾਰਵਾਈ ਅੱਗੇ ਨਹੀਂ ਵਧ ਸਕੀ। ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ ਭਲਕੇ, 18 ਦਸੰਬਰ ਲਈ ਤੈਅ ਕੀਤੀ ਹੈ।

ਲਗਾਤਾਰ ਟਲ ਰਹੀ ਹੈ ਸੁਣਵਾਈ

ਜ਼ਿਕਰਯੋਗ ਹੈ ਕਿ ਹਰਿਆਣਾ ਪੁਲਿਸ ਵੱਲੋਂ ਇੱਕ ਵਕੀਲ ਨਾਲ ਕੀਤੀ ਗਈ ਕਥਿਤ ਬਦਸਲੂਕੀ ਦੇ ਵਿਰੋਧ ਵਿੱਚ ਹਾਈਕੋਰਟ ਦੇ ਵਕੀਲਾਂ ਨੇ ਅੱਜ ਵੀ ਕੰਮਕਾਜ ਮੁਅੱਤਲ ਰੱਖਿਆ ਹੋਇਆ ਸੀ। ਇਸ ਹੜਤਾਲ ਕਾਰਨ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਅਹਿਮ ਕੇਸਾਂ ਦੀ ਸੁਣਵਾਈ ਲਗਾਤਾਰ ਪ੍ਰਭਾਵਿਤ ਹੋ ਰਹੀ ਹੈ।

ਕੱਲ੍ਹ ਹੋਣ ਦੀ ਸੰਭਾਵਨਾ ਹੈ ਅਹਿਮ ਬਹਿਸ

ਹੁਣ 18 ਦਸੰਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਣ ਦੀ ਉਮੀਦ ਹੈ

ਬਚਾਅ ਪੱਖ: ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਅਦਾਲਤ ਵਿੱਚ 'ਕਸਟਡੀ ਪੈਰੋਲ' (Custody Parole) ਦੀ ਮੰਗ ਦੁਹਰਾਉਣਗੇ। ਉਨ੍ਹਾਂ ਦਾ ਤਰਕ ਹੈ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣਾ ਇੱਕ ਚੁਣੇ ਹੋਏ ਨੁਮਾਇੰਦੇ ਦਾ ਸੰਵਿਧਾਨਕ ਹੱਕ ਹੈ। ਉਹ ਇਸ ਲਈ ਇੰਜੀਨੀਅਰ ਰਸ਼ੀਦ ਵਰਗੇ ਮਾਮਲਿਆਂ ਦੀ ਉਦਾਹਰਣ ਪੇਸ਼ ਕਰ ਸਕਦੇ ਹਨ।

ਸਰਕਾਰੀ ਪੱਖ: ਦੂਜੇ ਪਾਸੇ, ਪੰਜਾਬ ਸਰਕਾਰ ਵੱਲੋਂ ਪੈਰੋਲ ਦਾ ਸਖ਼ਤ ਵਿਰੋਧ ਜਾਰੀ ਰਹੇਗਾ। ਸਰਕਾਰ ਨੇ ਪਹਿਲਾਂ ਹੀ ਅਦਾਲਤ ਵਿੱਚ 5000 ਸਫਿਆਂ ਦਾ ਜਵਾਬ ਦਾਖਲ ਕਰਦਿਆਂ ਅੰਮ੍ਰਿਤਪਾਲ ਦਾ ਨਾਮ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਅਤੇ ਜੇਲ੍ਹ ਤੋਂ 'ਅਨੰਦਪੁਰ ਖਾਲਸਾ ਫੌਜ' (AKF) ਬਣਾਉਣ ਦੀਆਂ ਗਤੀਵਿਧੀਆਂ ਨਾਲ ਜੋੜਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement