ਕਿਸਾਨਾਂ ਨੂੰ ਐਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ 'ਤੇ ਬੋਲੇੇ ਰੰਧਾਵਾ
Published : Jan 18, 2021, 1:35 am IST
Updated : Jan 18, 2021, 1:35 am IST
SHARE ARTICLE
image
image

ਕਿਸਾਨਾਂ ਨੂੰ ਐਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ 'ਤੇ ਬੋਲੇੇ ਰੰਧਾਵਾ

ਚੰਡੀਗੜ੍ਹ, 17 ਜਨਵਰੀ (ਭੁੱਲਰ) : ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ ਕਿਸਾਨਾਂ ਤੇ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜੇ ਜਾਣ ਦੀ ਸਖਤ ਆਲੋਚਨਾ ਕਰਦਿਆਂ ਇਸ ਘਟੀਆ ਦਰਜੇ ਦੀ ਰਾਜਨੀਤੀ ਲਈ ਕੇਂਦਰ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ | 
ਰੰਧਾਵਾ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਵਿਰੁਧ ਇਹ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਐਨ.ਡੀ.ਏ. ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ | ਉਨ੍ਹਾਂ ਕਿਹਾ ਕਿ ਅਪਣੀ ਮਿਹਨਤ ਮੁਸ਼ੱਕਤ ਨਾਲ ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਇਨ੍ਹਾਂ ਫੋਕੇ ਡਰਾਵਿਆਂ ਤੋਂ ਡਰਨ ਵਾਲਾ ਨਹੀਂ ਹੈ |
 ਰੰਧਾਵਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁਧ ਦਿੱਲੀ ਦੀਆਂ ਬਰੂਹਾਂ ਉਤੇ ਕੀਤੇ ਜਾ ਰਹੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਭਾਜਪਾ ਸਰਕਾਰ ਵਲੋਂ ਚੱਲੀ ਗਈ ਇਹ ਕੋਝੀ ਚਾਲ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਪਿਛਲੇ ਸਾਢੇ ਛੇ ਸਾਲ ਦੇ ਕਾਰਜਕਾਲ ਦੌਰਾਨ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਅਪਣੇ ਰਾਜਸੀ ਹਿੱਤਾਂ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੋਈ | ਉਨ੍ਹਾਂ ਕਿਹਾ ਕਿ ਇਹ ਭਾਰਤੀ ਲੋਕਤੰਤਰ ਲਈ ਸੱਭ ਤੋਂ ਘਾਤਕ ਸਮਾਂ ਚੱਲ ਰਿਹਾ ਹੈ ਜਦੋਂ ਰਾਜਸੀ ਮੁਫ਼ਾਦਾਂ ਕਰ ਕੇ ਸੰਵਿਧਾਨਕ ਸੰਸਥਾਵਾਂ/ਅਹੁਦਿਆਂ ਅਤੇ ਸੁਤੰਤਰ ਕੰਮ ਕਰਨ ਵਾਲੀਆਂ ਸਰਕਾਰੀ ਏਜੰਸੀਆਂ ਦਾ ਘਾਣ ਕੀਤਾ ਜਾ ਰਿਹਾ ਹੈ |
 ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਵਲੋਂ ਅਪਣੇ ਹਰ ਵਿਰੋਧੀ ਦੀ ਬਾਂਹ ਮਰੋੜਨ ਲਈ ਇਕੋ ਹੀ ਤਰੀਕਾ ਅਪਣਾਇਆ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਹੁਣ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਨੇ ਇਹ ਨਵੀਂ ਚਾਲ ਚੱਲੀ ਹੈ ਜੋ ਫ਼ੇਲ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿਚ ਖimageimageੜ੍ਹੀ ਹੈ ਅਤੇ ਇਨ੍ਹਾਂ ਕੋਝੀਆਂ ਚਾਲਾਂ ਦਾ ਸਖ਼ਤ ਵਿਰੋਧ ਕਰਦੀ ਹੈ | ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਿਨਾਂ ਕੇਂਦਰ ਸਰਕਾਰ ਕੋਲ ਹੋਰ ਕੋਈ ਚਾਰਾ ਨਹੀਂ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement