ਸੰਗੀਤਕਾਰ ਉਸਤਾਦ ਗ਼ੁਲਾਮ ਮੁਸਤਫ਼ਾ ਖ਼ਾਨ ਦਾ ਦਿਹਾਂਤ
Published : Jan 18, 2021, 1:57 am IST
Updated : Jan 18, 2021, 1:57 am IST
SHARE ARTICLE
image
image

ਸੰਗੀਤਕਾਰ ਉਸਤਾਦ ਗ਼ੁਲਾਮ ਮੁਸਤਫ਼ਾ ਖ਼ਾਨ ਦਾ ਦਿਹਾਂਤ

ਮੁੰਬਈ, 17 ਜਨਵਰੀ:  ਪ੍ਰਸਿੱਧ ਭਾਰਤੀ ਕਲਾਸੀਕਲ ਸੰਗੀਤਕਾਰ ਅਤੇ ਪਦਮ ਸ਼੍ਰੀ ਅਵਾਰਡੀ ਉਸਤਾਦ ਗ਼ੁੁਲਾਮ ਮੁਸਤਫ਼ਾ ਖ਼ਾਨ ਦਾ ਦਿਹਾਂਤ ਹੋ ਗਿਆ | ਲਤਾ ਮੰਗੇਸ਼ਕਰ ਨੇ ਦਿਹਾਂਤ ਦੀ ਖ਼ਬਰ ਅਪਣੇ ਟਵਿੱਟਰ 'ਤੇ ਪਾਈ ਹੈ |  89 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਆਖ਼ਰੀ ਸਾਹ ਲਿਆ ਹੈ |  ਉਨ੍ਹਾਂ ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਨੂੰਹ ਨਮਰਤਾ ਗੁਪਤਾ ਖ਼ਾਨ ਨੇ ਸਾਂਝੀ ਕੀਤੀ ਹੈ | ਉਸਤਾਦ ਗ਼ੁਲਾਮ ਮੁਸਤਫ਼ਾ ਖ਼ਾਨ ਦਾ ਜਨਮ 3 ਮਾਰਚ 1931 ਨੂੰ ਉੱਤਰ ਪ੍ਰਦੇਸ਼ ਦੇ ਬਦੌਨ ਵਿਚ ਹੋਇਆ ਸੀ | ਉਨ੍ਹਾਂ ਦੇ ਨਾਨਕੇ, ਇਨਾਇਤ ਹੁਸੈਨ ਖ਼ਾਨ ਸੰਗੀਤ ਦੇ ਇਕ ਮਾਸਟਰ ਸਨ ਅਤੇ ਸ਼ੁਰੂ ਤੋਂ ਹੀ ਕਲਾਸੀਕਲ ਸੰਗੀਤ ਨੂੰ ਘਰ ਵਿਚ ਬਹੁਤ ਮਹੱਤਵ ਦਿਤਾ ਜਾਂਦਾ ਸੀ | ਬਚਪਨ ਤੋਂ ਹੀ, ਉਨ੍ਹਾਂ ਨੇ ਅਪਣੀ ਗਾਇਕੀ 'ਤੇ ਕੰਮ ਕਰਨਾ ਸ਼ੁਰੂ ਕੀਤਾ ਅਤੇ ਇਸ ਵਿਚ ਵੱਡਾ ਸਥਾਨ ਪ੍ਰਾਪਤ ਕੀਤਾ | (ਏਜੰਸੀ)
     
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement