ਭਗਤ ਰਵੀਦਾਸ ਦੇ ਪ੍ਰਕਾਸ਼ ਪੁਰਬ ਕਰ ਕੇ ਚੋਣਾਂ ਅੱਗੇ ਪਾਉਣ ਦਾ 'ਆਪ' ਵਲੋਂ ਸਵਾਗਤ
Published : Jan 18, 2022, 8:00 am IST
Updated : Jan 18, 2022, 8:00 am IST
SHARE ARTICLE
IMAGE
IMAGE

ਭਗਤ ਰਵੀਦਾਸ ਦੇ ਪ੍ਰਕਾਸ਼ ਪੁਰਬ ਕਰ ਕੇ ਚੋਣਾਂ ਅੱਗੇ ਪਾਉਣ ਦਾ 'ਆਪ' ਵਲੋਂ ਸਵਾਗਤ

ਚੰਡੀਗੜ੍ਹ, 17 ਜਨਵਰੀ (ਨਰਿੰਦਰ ਸਿੰਘ ਝਾਂਮਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਵੋਟਾਂ ਪਾਉਣ ਦੀ ਤਰੀਕ 20 ਫ਼ਰਵਰੀ ਕੀਤੇ ਜਾਣ ਦਾ ਜ਼ੋਰਦਾਰ ਸਵਾਗਤ ਕੀਤਾ ਹੈ |
ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਾਵਨਾ ਦਾ ਸਤਿਕਾਰ ਕਰਦਿਆਂ ਭਗਤ ਰਵੀਦਾਸ ਦੇ ਪ੍ਰਕਾਸ਼ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਵੋਟਾਂ ਪਾਉਣ ਦੀ ਤਰੀਕ 14 ਤੋਂ 20 ਫ਼ਰਵਰੀ ਕੀਤੀ ਹੈ, ਅਜਿਹਾ ਸੰਗਤ ਦੀ ਆਸਥਾ ਦੇ ਸਤਿਕਾਰ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਜਾਣਾ ਜ਼ਰੂਰੀ ਸੀ |
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੂੰ  ਇਕ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਨ ਪੰਜਾਬ ਸਮੇਤ ਪੂਰੇ ਭਾਰਤ ਵਿਚ 16 ਫ਼ਰਵਰੀ ਨੂੰ  ਮਨਾਇਆ ਜਾਣਾ ਹੈ, ਜਿਸ ਕਾਰਨ ਸਮੂਹ ਗੁਰੂ ਰਵਿਦਾਸ ਨਾਮ ਲੇਵਾ ਸੰਗਤ ਕਰੀਬ ਇਕ ਹਫ਼ਤਾ ਧਾਰਮਕ ਕਾਰਜਾਂ ਵਿਚ ਲੱਗੀ ਰਹੇਗੀ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚੋਂ ਹਰ ਸਾਲ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ (ਬਨਾਰਸ) ਜਾਂਦੇ ਹਨ | ਇਹ ਸ਼ਰਧਾਲੂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਤਰੀਕ ਤੋਂ ਇਕ ਹਫ਼ਤਾ ਪਹਿਲਾਂ ਬਨਾਰਸ ਚਲੇ ਜਾਂਦੇ ਹਨ ਅਤੇ ਆਮ ਤੌਰ 'ਤੇ 3-4 ਦਿਨਾਂ ਬਾਅਦ ਵਾਪਸ ਆਉਂਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਲਈ 14 ਫ਼ਰਵਰੀ ਨੂੰ  ਵੋਟਾਂ ਪਾਈਆਂ ਜਾਣੀਆਂ ਹਨ, ਇਸ ਕਾਰਨ ਜਾਂ ਤਾਂ  ਬਹੁਤ ਸਾਰੀ ਗੁਰੂ ਰਵਿਦਾਸ ਨਾਮਲੇਵਾ ਸੰਗਤ ਬਨਾਰਸ ਦਰਸ਼ਨ ਕਰਨ ਤੋਂ ਵਾਂਝੀ ਰਹਿ ਜਾਵੇਗੀ ਜਾਂ ਫਿਰ ਉਹ ਅਪਣੀ ਵੋਟ ਪਾਉਣ ਦੇ ਸੰਵਿਧਾਨਕ ਹੱਕ ਦੀ ਵਰਤੋਂ ਨਹੀਂ ਕਰ ਸਕੇਗੀ |
ਪੱਤਰ ਅਨੁਸਾਰ ਮਾਨ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੂੰ  ਬੇਨਤੀ ਕੀਤੀ ਸੀ ਕਿ ਪੰਜਾਬ ਅੰਦਰ ਵੋਟਾਂ ਪਾਉਣ ਦੀ ਤਰੀਕ ਵਿਚ ਘੱਟੋ-ਘੱਟ ਇਕ ਹਫ਼ਤੇ ਦਾ ਵਾਧਾ ਕੀਤਾ ਜਾਵੇ, ਤਾਂ ਜੋ ਪੰਜਾਬ ਵਿਚੋਂ ਬਨਾਰਸ ਜਾਣ ਵਾਲੀ ਸੰਗਤ ਬਿਨਾਂ ਕਿਸੇ ਰੁਕਾਵਟ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ  ਖ਼ੁਸ਼ੀਆਂ ਨਾਲ ਮਨਾ ਸਕੇ ਅਤੇ ਉਥੋਂ ਵਾਪਸ ਆ ਕੇ ਅਪਣੇ ਸੰਵਿਧਾਨਕ ਹੱਕ ਵੋਟ ਪਾਉਣ ਦੀ ਵਰਤੋਂ ਵੀ ਕਰ ਸਕੇ |
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਨੇ ਅਪੀਲ ਨੂੰ  ਪ੍ਰਵਾਨ ਕਰਦਿਆਂ ਪੰਜਾਬ 'ਚ ਵੋਟਾਂ ਪਾਉਣ ਦੀ ਤਰੀਕ 20 ਫ਼ਰਵਰੀ ਕਰ ਦਿਤੀ ਹੈ, ਜਿਸ ਦਾ ਆਮ ਆਦਮੀ ਪਾਰਟੀ ਵਲੋਂ ਸਵਾਗਤ ਕੀਤਾ ਜਾਂਦਾ ਹੈ |
ਐਸਏਐਸ-ਨਰਿੰਦਰ-17-4

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement