ਪਦਮਸ਼੍ਰੀ ਨਾਲ ਸਨਮਾਨਤ ਸਮਾਜ ਸੇਵਿਕਾ ਸ਼ਾਂਤੀ ਦੇਵੀ ਦਾ ਦਿਹਾਂਤ
Published : Jan 18, 2022, 12:05 am IST
Updated : Jan 18, 2022, 12:05 am IST
SHARE ARTICLE
image
image

ਪਦਮਸ਼੍ਰੀ ਨਾਲ ਸਨਮਾਨਤ ਸਮਾਜ ਸੇਵਿਕਾ ਸ਼ਾਂਤੀ ਦੇਵੀ ਦਾ ਦਿਹਾਂਤ

ਨਵੀਂ ਦਿੱਲੀ, 17 ਜਨਵਰੀ : ਮਸ਼ਹੂਰ ਸਮਾਜ ਸੇਵਿਕਾ ਅਤੇ ਪਦਮਸ਼੍ਰੀ ਨਾਲ ਸਨਮਾਨਤ ਸ਼ਾਂਤੀ ਦੇਵੀ ਦਾ ਉੜੀਸ਼ਾ ਦੇ ਰਾਏਗੜ੍ਹ ’ਚ 88 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। ਪ੍ਰਵਾਰ ਦੇ ਮੈਂਬਰਾਂ ਮੁਤਾਬਕ, ਸ਼ਾਂਦੀ ਦੇਵੀ ਨੇ ਐਤਵਾਰ ਰਾਤ ਨੂੰ ਛਾਤੀ ’ਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਉਸ ਦੇ ਕੁੱਝ ਸਮੇਂ ਬਾਅਦ ਗੁਨੁਪੁਰ ਸਥਿਤ ਅਪਣੇ ਆਸ਼ਰਮ ’ਚ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਏਗੜ੍ਹ ਸਥਿਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿਤਾ। 
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੜੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ, ਮੁੱਖ ਮੰਤਰੀ ਨਵੀਨ ਪਟਨਾਇਕ ਨੇ ਉਨ੍ਹਾਂ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਗ਼ਰੀਬ ਅਤੇ ਦਬੇ-ਕੁਚਲੇ ਲੋਕਾਂ ਦੀ ਆਵਾਜ਼ ਦੇ ਰੂਪ ’ਚ ਯਾਦ ਕੀਤਾ ਜਾਵੇਗਾ। ਉਨ੍ਹਾਂ ਇਕ ਟਵੀਟ ’ਚ ਕਿਹਾ, ‘ਸ਼ਾਂਤੀ ਦੇਵੀ ਜੀ ਨੂੰ ਗ਼ਰੀਬ ਅਤੇ ਦਬੇ-ਕੁਚਲੇ ਲੋਕਾਂ ਦੀ ਆਵਾਜ਼ ਦੇ ਰੂਪ ’ਚ ਯਾਦ ਕੀਤਾ ਜਾਵੇਗਾ। ਉਨ੍ਹਾਂ ਨਿਰਸਵਾਰਥ ਲੋਕਾਂ ਦਾ ਦੁਖ ਦੂਰ ਕਰਨ ਅਤੇ ਇਕ ਸਿਹਤਮੰਦ ਅਤੇ ਨਿਆਂਸੰਗਤ ਸਮਾਜ ਦੇ ਨਿਰਮਾਣ ਲਈ ਕੰਮ ਕੀਤਾ। ਉਨ੍ਹਾਂ ਦੇ ਦਿਹਾਂਤ ਨਾਲ ਬੇਹੱਦ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਦੇ ਪ੍ਰਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹੈ।’     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement