ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਸਿਲੇਬਸ ’ਚ ਪੜ੍ਹਾਏ ਜਾਣਗੇ ਕੁਦਰਤੀ ਖੇਤੀ ਦੇ ਗੁਰ
Published : Jan 18, 2022, 12:12 am IST
Updated : Jan 18, 2022, 12:12 am IST
SHARE ARTICLE
image
image

ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਸਿਲੇਬਸ ’ਚ ਪੜ੍ਹਾਏ ਜਾਣਗੇ ਕੁਦਰਤੀ ਖੇਤੀ ਦੇ ਗੁਰ

ਨਵੀਂ ਦਿੱਲੀ, 17 ਜਨਵਰੀ : ਕੁਦਰਤੀ ਖੇਤੀ ਨੂੰ ਪਹਿਲ ਦਿੰਦੇ ਹੋਏ ਕੇਂਦਰ ਸਰਕਾਰ ਨੇ ਇਸ ਨੂੰ ਖੇਤੀਬਾੜੀ ਨਾਲ ਸਬੰਧਤ ਸਿਖਿਆ ਦੇ ਸਿਲੇਬਸ ’ਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਕੈਬਨਿਟ ਨੇ ਇਸ ਸਬੰਧੀ ਮਸੌਦੇ ਨੂੰ ਮਨਜ਼ੂਰੀ ਦਿੰਦੇ ਹੋਏ ਮਤਾ ’ਤੇ ਜਲਦ ਤੋਂ ਜਲਦ ਅਮਲ ਕਰਨ ਲਈ ਕਿਹਾ ਹੈ। ਇਸੇ ਆਧਾਰ ’ਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ) ਨੇ ਤੁਰੰਤ ਇਸ ਨੂੰ ਅਪਣੇ ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਕਲਾਸਾਂ ਦੇ ਸਿਲੇਬਸ ’ਚ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਕੁਦਰਤੀ ਖੇਤੀ ਨੂੰ ਖੇਤੀ ਸਿਖਿਆ ਦੇ ਮੂਲ ਸਿਲੇਬਸ ਦਾ ਹਿੱਸਾ ਬਣਾਉਣ ਲਈ ਇਕ 14 ਮੈਂਬਰੀ ਉੱਚ ਪੱਧਰੀ ਮਾਹਰ ਕਮੇਟੀ ਬਣਾਈ ਗਈ ਹੈ। ਇਸ ਦੇ ਪ੍ਰਧਾਨ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ, ਇੰਫ਼ਾਲ ਦੇ ਵਾਈਸ ਚਾਂਸਲਰ ਅਨੁਪਮ ਮਿਸ਼ਰ ਨੂੰ ਬਣਾਇਆ ਗਿਆ ਹੈ। ਮਾਹਰ ਕਮੇਟੀ ਨੂੰ ਅਗਲੇ ਦੋ ਮਹੀਨਿਆਂ ਅੰਦਰ ਅਪਣੀਆਂ ਸਿਫ਼ਾਰਸ਼ਾਂ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂਕਿ ਆਗਾਮੀ ਵਿਦਿਅਕ ਸੈਸ਼ਨ ਤੋਂ ਇਸ ਨੂੰ ਲਾਗੂ ਕੀਤਾ ਜਾ ਸਕੇ। ਕੁਦਰਤੀ ਖੇਤੀ (ਨੈਚੁਰਲ ਫ਼ਾਰਮਿੰਗ) ਨੂੰ ਉਤਸ਼ਾਹਤ ਕਰਨ ਲਈ ਸਾਰੀਆਂ ਖੇਤੀਬਾੜੀ ਖੋਜ ਸੰਸਥਾਵਾਂ ਤੋਂ ਲੈ ਕੇ ਜ਼ਿਲ੍ਹਾ ਪੱਧਰੀ ਖੇਤੀ ਵਿਗਿਆਨ ਕੇਂਦਰਾਂ ਨੂੰ ਸਰਗਰਮ ਕਰਨ ਲਈ ਕਿਹਾ ਗਿਆ ਹੈ। ਖੇਤੀ ਨਾਲ ਜੁੜੀਆਂ ਸੰਸਥਾਵਾਂ, ਡਾਇਰੈਕਟੋਰੇਟਾਂ, ਯੂਨੀਵਰਸਿਟੀਆਂ ਤੇ ਹੋਰ ਕੇਂਦਰਾਂ ’ਤੇ ਕੁਦਰਤੀ ਖੇਤੀ ਦੇ ਤਰੀਕੇ ਨਾਲ ਖੇਤੀ ਕਰਨ ਦਾ ਮਾਡਲ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਤਰ੍ਹਾਂ ਜ਼ੀਰੋ ਬਜਟ ਖੇਤੀ ਦਾ ਪ੍ਰਦਰਸ਼ਨ ਕਰ ਕੇ ਕਿਸਾਨਾਂ ਨੂੰ ਦਿਖਾਇਆ ਜਾਵੇ, ਜਿਸ ਨਾਲ ਕਿਸਾਨ ਇਸ ਤਰ੍ਹਾਂ ਦੀ ਖੇਤੀ ਲਈ ਅੱਗੇ ਆਉਣ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement