ਲੁਧਿਆਣਾ 'ਚ ਢਾਬੇ 'ਤੇ ਰੌਲਾ ਪਾਉਣ ਤੋਂ ਰੋਕਣ 'ਤੇ NRI ਦੀ ਨੌਜਵਾਨਾਂ ਨੇ ਬੁਰੀ ਤਰ੍ਹਾਂ ਕੀਤੀ ਕੁੱਟਮਾਰ

By : GAGANDEEP

Published : Jan 18, 2023, 11:41 am IST
Updated : Jan 18, 2023, 1:43 pm IST
SHARE ARTICLE
photo
photo

ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ ਤੇ ਬਾਕੀਆਂ ਦੀ ਭਾਲ ਕੀਤੀ ਸ਼ੁਰੂ

 

ਲੁਧਿਆਣਾ: ਲੁਧਿਆਣਾ ਵਿੱਚ ਇੱਕ ਢਾਬੇ 'ਤੇ ਖਾਣਾ ਖਾ ਰਹੇ ਇੱਕ NRI ਨਾਲ ਬਦਮਾਸ਼ਾਂ ਨੇ ਕੁੱਟਮਾਰ ਕੀਤੀ। ਉਸਦਾ ਕਸੂਰ ਸਿਰਫ ਇਹ ਸੀ ਕਿ ਉਸਨੇ ਉਥੇ ਜਨਮ ਦਿਨ ਮਨਾਉਣ ਆਏ ਨੌਜਵਾਨਾਂ ਨੂੰ ਰੌਲਾ ਪਾਉਣ ਤੋਂ ਰੋਕਿਆ ਸੀ। ਇਸੇ ਦੌਰਾਨ ਨੌਜਵਾਨਾਂ ਨੇ ਗੁੱਸੇ 'ਚ ਆ ਕੇ ਉਸ 'ਤੇ ਹਮਲਾ ਕਰ ਦਿੱਤਾ। ਐਨਆਰਆਈ ਦੀਪਕ ਛਾਬੜਾ ਆਪਣੀ ਭਤੀਜੀ ਦੇ ਵਿਆਹ ਲਈ ਯੂਕੇ ਤੋਂ ਲੁਧਿਆਣਾ ਆਇਆ ਸੀ। ਉਹ ਆਪਣੇ ਦੋਸਤ ਤਰੁਣ ਛਾਬੜਾ ਨਾਲ ਲਾਰਕ ਢਾਬੇ 'ਤੇ ਡਿਨਰ ਕਰ ਰਿਹਾ ਸੀ।

 

 ਪੜ੍ਹੋ ਇਹ ਖਬਰ- ਤਾਲਿਬਾਨ ਨੇ ਲੁੱਟ ਤੇ ਬਦਫੈਲੀ ਦੇ ਦੋਸ਼ੀ 9 ਲੋਕਾਂ ਨੂੰ ਦਿੱਤੀ ਰੂਹ ਕੰਬਾਊ ਸਜ਼ਾ

ਨੌਜਵਾਨਾਂ ਨੇ ਢਾਬੇ ਦੇ ਅੰਦਰ ਦੀਪਕ ਅਤੇ ਤਰੁਣ ਨਾਲ ਲੜਾਈ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਢਾਬੇ 'ਚ ਰੱਖੀਆਂ ਕੁਰਸੀਆਂ ਅਤੇ ਪਲੇਟਾਂ ਨਾਲ ਦੋਵਾਂ 'ਤੇ ਹਮਲਾ ਕੀਤਾ। ਇਸ ਦੌਰਾਨ ਢਾਬੇ ਦੇ ਮਾਲਕ ਅਤੇ ਸਟਾਫ਼ ਨੇ ਕਿਸੇ ਤਰ੍ਹਾਂ ਪੀੜਤਾਂ ਨੂੰ ਬਾਥਰੂਮ ਵਿੱਚ ਬੰਦ ਕਰਕੇ ਮੁਲਜ਼ਮਾਂ ਤੋਂ ਬਚਾਇਆ। ਕੁਝ ਸਮੇਂ ਬਾਅਦ ਜਦੋਂ ਪੀੜਤ ਢਾਬੇ ਤੋਂ ਬਾਹਰ ਆ ਕੇ ਘਰ ਨੂੰ ਜਾਣ ਲੱਗੇ ਤਾਂ ਕੁਝ ਦੂਰੀ 'ਤੇ ਖੜ੍ਹੇ ਬਦਮਾਸ਼ਾਂ ਨੇ ਆਪਣੇ ਕੁਝ ਸਾਥੀਆਂ ਨੂੰ ਬੁਲਾ ਲਿਆ। 15 ਦੇ ਕਰੀਬ ਨੌਜਵਾਨ ਮੌਕੇ 'ਤੇ ਪਹੁੰਚ ਗਏ। ਥਾਣਾ ਕੋਤਵਾਲੀ ਦੇ ਇਲਾਕੇ 'ਚ ਸ਼ਰਾਰਤੀ ਅਨਸਰਾਂ ਨੇ ਇਕ NRI ਦੀ ਸ਼ਰੇਆਮ ਕੁੱਟਮਾਰ ਕੀਤੀ।

 ਪੜ੍ਹੋ ਇਹ ਖਬਰ- ਹੁਸ਼ਿਆਰਪੁਰ 'ਚ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ 'ਤੇ ਹੀ ਹੋਈ ਮੌਤ

 

ਮੁਲਜ਼ਮਾਂ ਨੇ ਦੀਪਕ ਅਤੇ ਤਰੁਣ ਨੂੰ ਲੋਹੇ ਦੀਆਂ ਰਾਡਾਂ ਅਤੇ ਹੋਰ ਸਾਮਾਨ ਨਾਲ ਮਾਰਿਆ। ਕੁੱਟਮਾਰ ਤੋਂ ਬਾਅਦ ਬਦਮਾਸ਼ਾਂ ਨੇ ਪੀੜਤਾਂ ਨੂੰ ਬੇਹੋਸ਼ੀ ਦੀ ਹਾਲਤ 'ਚ ਸੜਕ 'ਤੇ ਸੁੱਟ ਦਿੱਤਾ। ਢਾਬਾ ਮਾਲਕ ਨੇ ਪਹਿਲਾਂ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਬਦਮਾਸ਼ ਫ਼ਰਾਰ ਹੋ ਗਏ। ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ।

ਢਾਬਾ ਮਾਲਕ ਨੇ ਮੁਲਜ਼ਮ ਦਾ ਇੱਕ ਮੋਬਾਈਲ ਅਤੇ ਬਾਈਕ ਪੁਲਿਸ ਹਵਾਲੇ ਕਰ ਦਿੱਤਾ। ਥਾਣਾ ਕੋਤਵਾਲੀ ਦੀ ਪੁਲਿਸ ਨੇ ਰੋਹਿਤ ਕਟਾਰੀਆ, ਸਿਮਰਤ ਸਿੰਘ ਅਨੀਸ਼, ਗਗਨ, ਅਮਨ ਗੋਇਲ ਸਮੇਤ 13 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਮੁਲਜ਼ਮ ਗੁਲਚਮਨ ਗਲੀ ਅਤੇ ਆਸਪਾਸ ਦੇ ਰਹਿਣ ਵਾਲੇ ਹਨ। ਜ਼ਖ਼ਮੀ ਦੀਪਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਪੁਲਸ ਨੇ ਦੋਸ਼ੀ ਰੋਹਿਤ ਅਤੇ ਸਿਮਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement