Punjab News: ਮੁਲਜ਼ਮ ਦਾ ਮੈਡੀਕਲ ਕਰਵਾਉਣ ਆਏ ASI ਨੂੰ ਆਇਆ ਸਾਈਲੈਂਟ ਅਟੈਕ; ਮੌਤ
Published : Jan 18, 2024, 3:20 pm IST
Updated : Jan 18, 2024, 4:20 pm IST
SHARE ARTICLE
ASI Paramjit Singh died of Heart Attack
ASI Paramjit Singh died of Heart Attack

ਪੁਲਿਸ ਦਾ ਇਸ ਮਾਮਲੇ ਵਿਚ ਕਹਿਣਾ ਹੈ ਕਿ ਮੈਡੀਕਲ ਜਾਂਚ ਲਈ ਮੁਲਜ਼ਮ ਨੂੰ ਲਿਆਉਣ ਸਮੇਂ ਪਰਮਜੀਤ ਸਿੰਘ ਨੂੰ ਦਿਲ ਦਾ ਦੌਰਾ ਪਿਆ।

Punjab News: ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਇਕ ਅਪਰਾਧੀ ਦਾ ਮੈਡੀਕਲ ਕਰਵਾਉਣ ਆਏ ਏ.ਐਸ.ਆਈ. ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਅਪਰਾਧੀ ਦਾ ਪਿੱਛਾ ਕਰਦਿਆਂ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਕੁੱਝ ਨਹੀਂ ਹੋਇਆ। ਏ.ਐਸ.ਆਈ. ਦੀ ਜਾਨ ਹਸਪਤਾਲ ਵਿਚ ਅਪਰਾਧੀ ਦਾ ਮੈਡੀਕਲ ਕਰਵਾਉਣ ਦੌਰਾਨ ਹੋਈ ਹੈ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਚਸ਼ਮਦੀਦਾਂ ਨੇ ਦਸਿਆ ਕਿ ਥਾਣਾ ਬੱਸ ਸਟੈਂਡ ਵਿਖੇ ਤਾਇਨਾਤ ਏ.ਐਸ.ਆਈ. ਪਰਮਜੀਤ ਸਿੰਘ ਵੀਰਵਾਰ ਸਵੇਰੇ ਇਕ ਅਪਰਾਧੀ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਮੁਲਾਜ਼ਮ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਏ.ਐਸ.ਆਈ ਨੇ ਉਸ ਦਾ ਪਿੱਛਾ ਕੀਤਾ ਤਾਂ ਭੱਜਦੇ ਹੋਏ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੇ ਨਾਲ ਹੀ ਹੋਰ ਪੁਲਿਸ ਵਾਲੇ ਉਸ ਨੂੰ ਐਮਰਜੈਂਸੀ ਲੈ ਗਏ, ਜਿਥੇ ਉਸ ਦੀ ਮੌਤ ਹੋ ਗਈ।

ਉਧਰ, ਪੁਲਿਸ ਦਾ ਇਸ ਮਾਮਲੇ ਵਿਚ ਕਹਿਣਾ ਹੈ ਕਿ ਮੈਡੀਕਲ ਜਾਂਚ ਲਈ ਮੁਲਜ਼ਮ ਨੂੰ ਲਿਆਉਣ ਸਮੇਂ ਪਰਮਜੀਤ ਸਿੰਘ ਨੂੰ ਦਿਲ ਦਾ ਦੌਰਾ ਪਿਆ। ਜਾਂਚ ਲਈ ਲਿਆਂਦਾ ਗਿਆ ਅਪਰਾਧੀ ਵੀ ਪੁਲਿਸ ਦੀ ਗ੍ਰਿਫ਼ਤ ਵਿਚ ਹੈ।

(For more Punjabi news apart from ASI Paramjit Singh died of Heart Attack , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement