Punjab Haryana Weather Update: ਪੰਜਾਬ 'ਚ ਠੰਢ ਨੇ ਠਾਰੇ ਲੋਕ, 3.1 ਡਿਗਰੀ ਸੈਲਸੀਅਸ ਤਾਪਮਾਨ ਨਾਲ ਪਟਿਆਲਾ ਰਿਹਾ ਸਭ ਤੋਂ ਠੰਢਾ
Published : Jan 18, 2024, 4:06 pm IST
Updated : Jan 18, 2024, 4:40 pm IST
SHARE ARTICLE
Punjab Haryana Weather Update News in punjabi
Punjab Haryana Weather Update News in punjabi

Punjab Haryana Weather Update: ਦੋਵਾਂ ਸੂਬਿਆਂ 'ਚ ਕਈ ਥਾਵਾਂ 'ਤੇ ਛਾਈ ਧੁੰਦ

Punjab Haryana Weather Update News in punjabi : ਪੰਜਾਬ ਅਤੇ ਹਰਿਆਣਾ ਵਿਚ ਸੀਤ ਲਹਿਰ ਦੀ ਸਥਿਤੀ ਜਾਰੀ ਹੈ। ਵੀਰਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਪੰਜਾਬ ਅਤੇ ਹਰਿਆਣਾ 'ਚ ਇਸ ਸਮੇਂ ਬਹੁਤ ਠੰਢ ਪੈ ਰਹੀ ਹੈ। ਅੰਮ੍ਰਿਤਸਰ, ਪਟਿਆਲਾ, ਮੋਹਾਲੀ, ਅੰਬਾਲਾ ਸਮੇਤ ਦੋਵਾਂ ਸੂਬਿਆਂ 'ਚ ਕਈ ਥਾਵਾਂ 'ਤੇ ਧੁੰਦ ਛਾਈ ਹੋਈ ਹੈ।

ਇਹ ਵੀ ਪੜ੍ਹੋ: Haryana News : ਮੰਦਿਰ 'ਚ ਪੂਜਾ ਕਰਦੇ ਸਮੇਂ ਤਲਾਅ 'ਚ ਡੁੱਬੇ ਦਾਦੀ ਪੋਤਾ, ਦੋਵਾਂ ਦੀ ਹੋਈ ਮੌਤ 

ਇਥੇ ਮੌਸਮ ਵਿਭਾਗ ਦੀ ਇਕ ਰਿਪੋਰਟ ਅਨੁਸਾਰ ਪੰਜਾਬ ਦੇ ਹੋਰ ਸਥਾਨਾਂ ਸਮੇਤ ਪਟਿਆਲਾ ਵਿੱਚ ਤਾਪਮਾਨ 3.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਘੱਟ ਹੈ।

ਇਹ ਵੀ ਪੜ੍ਹੋ: Amritsar News: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

ਰਿਪੋਰਟ ਮੁਤਾਬਕ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ, ਜਦਕਿ ਲੁਧਿਆਣਾ 'ਚ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਿਹਾ। ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਕ੍ਰਮਵਾਰ 5.1, 3.6, 4.2 ਅਤੇ ਛੇ ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਸੀਤ ਲਹਿਰ ਦੇ ਹਾਲਾਤ ਦੇਖਣ ਨੂੰ ਮਿਲੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵੀ ਸੀਤ ਲਹਿਰ ਦੀ ਲਪੇਟ 'ਚ ਆ ਗਿਆ, ਜਿੱਥੇ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਆਂਢੀ ਸੂਬੇ ਹਰਿਆਣਾ ਵਿੱਚ ਭਿਵਾਨੀ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਤਾਪਮਾਨ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ, ਹਿਸਾਰ, ਕਰਨਾਲ, ਨਾਰਨੌਲ, ਰੋਹਤਕ ਅਤੇ ਸਿਰਸਾ ਵਿੱਚ ਕ੍ਰਮਵਾਰ 5.1, 4.5, 4.4, 7.2, 6.2 ਅਤੇ 8.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੀਤ ਲਹਿਰ ਦੇਖਣ ਨੂੰ ਮਿਲੀ।

 (For more Punjabi news apart from Punjab Haryana Weather Update News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement