Bhai Amritpal Singh News : ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਟੇਕਿਆ ਮੱਥਾ
Published : Jan 18, 2025, 12:46 pm IST
Updated : Jan 18, 2025, 12:46 pm IST
SHARE ARTICLE
Bhai Amritpal Singh's father at Sri Akal Takht Sahib Latest News in Punjabi
Bhai Amritpal Singh's father at Sri Akal Takht Sahib Latest News in Punjabi

Bhai Amritpal Singh News : ਅੰਮ੍ਰਿਤਪਾਲ ਸਿੰਘ ਸਮੇਤ ਜੇਲ ’ਚ ਬੰਦ ਨੌਂ ਨੌਜਵਾਨਾਂ ਦੀ ਰਿਹਾਈ ਦੀ ਕੀਤੀ ਅਰਦਾਸ

Bhai Amritpal Singh's father at Sri Akal Takht Sahib Latest News in Punjabi : ਅੰਮ੍ਰਿਤਸਰ : ਬੀਤੀ 14 ਜਨਵਰੀ ਨੂੰ ਮਾਘੀ ਦੇ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪਾਰਟੀ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦਾ ਗਠਨ ਕਰਨ ਤੋਂ ਬਾਅਦ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਸਾਥੀਆਂ ਤੇ ਹੋਰ ਸੰਗਤ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਸਾਮ ਦੀ ਡਿੱਬੜੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸਦੇ ਨੌਂ ਸਾਥੀਆਂ ਨੂੰ ਛੁਡਵਾਉਣ ਲਈ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਪ੍ਰਸ਼ਾਸਨ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਅੱਜ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਕੁੱਝ ਪਰਵਾਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਨ ਪਹੁੰਚੇ ਹਨ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਨਾਲ ਪ੍ਰਦਰਸ਼ਨ 'ਚ ਅਜਨਾਲੇ ਗਏ ਕੁਝ ਹੋਰ ਨੌਜਵਾਨਾਂ ਨੂੰ ਪੰਜਾਬ ਦੀਆਂ ਵੱਖ-ਵੱਖ ਦੀ ਜੇਲਾਂ 'ਚ ਬੰਦ ਕੀਤਾ ਹੋਇਆ ਹੈ, ਜਿਨ੍ਹਾਂ ਵਿਚ ਕੁੱਝ ਨੌਜਵਾਨ ਅੰਮ੍ਰਿਤਸਰ ਦੀ ਜੇਲ 'ਚ ਬੰਦ ਹਨ।

ਉਨ੍ਹਾਂ ਕਿਹਾ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ ਤੇ ਅਰਦਾਸ ਕੀਤੀ ਗਈ ਤਾਂ ਕਿ ਛੇਤੀ ਤੋਂ ਛੇਤੀ ਉਨ੍ਹਾਂ ਨੌਜਵਾਨਾਂ ਨੂੰ ਵੀ ਬਾਹਰ ਲਿਆਉਣ 'ਚ ਮਦਦ ਕੀਤੀ ਜਾਵੇ ਅਤੇ ਨਾਲ ਹੀ ਨਵੀਂ ਬਣੀ ਪਾਰਟੀ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦੀ ਤਰੱਕੀ ਨੂੰ ਬਲ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਤੋਂ ਵੀ ਮੰਗ ਕਰਦੇ ਹਾਂ ਕਿ ਜੋ ਅੰਮ੍ਰਿਤਸਰ ਦੀ ਜੇਲ 'ਚ 30 ਦੇ ਕਰੀਬ ਨੌਜਵਾਨਾਂ ਨੂੰ ਬੰਦ ਕੀਤਾ ਗਿਆ ਹੈ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਰਿਹਾਅ ਕੀਤਾ ਜਾਵੇ।

(For more Punjabi news apart from Bhai Amritpal Singh's father at Sri Akal Takht Sahib Latest News in Punjabi stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement