ਜਟਾਣਾ ਦੀ ਜਸਪ੍ਰੀਤ ਕੌਰ ਨੇ ਬੱਚੀ ਸਮੇਤ ਨਹਿਰ 'ਚ ਮਾਰੀ ਛਾਲ

By : JAGDISH

Published : Jan 18, 2026, 1:18 pm IST
Updated : Jan 18, 2026, 1:18 pm IST
SHARE ARTICLE
Jatana's Jaspreet Kaur jumped into the canal with her child
Jatana's Jaspreet Kaur jumped into the canal with her child

ਜਸਪ੍ਰੀਤ ਕੌਰ ਦੀ ਹੋਈ ਮੌਤ, ਬੱਚੀ ਦੀ ਹਾਲਤ ਗੰਭੀਰ

ਚਮਕੌਰ ਸਾਹਿਬ : ਰੂਪਨਗਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਜਟਾਣਾ ਦੀ ਇੱਕ ਔਰਤ ਵੱਲੋਂ ਆਪਣੀ ਬੱਚੀ ਸਮੇਤ ਸਰਹਿੰਦ ਨਹਿਰ ਵਿੱਚ ਛਾਲ ਮਾਰ ਦਿਤੀ ਗਈ ਜਿਨ੍ਹਾਂ ਨੂੰ ਮੌਕੇ ’ਤੇ ਇੱਕ ਟੈਂਪੂ ਚਾਲਕ ਤੇ ਪੁਲੀਸ ਮੁਲਾਜ਼ਮ ਨੇ ਬਾਹਰ ਕੱਢਿਆ। ਥਾਣਾ ਮੁਖੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਜਸਪ੍ਰੀਤ ਕੌਰ (26) ਪਤਨੀ ਸੁਖਵਿੰਦਰ ਸਿੰਘ ਪਿੰਡ ਜਟਾਣਾ ਨੇ ਕਿਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੀ ਦੋ ਸਾਲਾਂ ਦੀ ਬੱਚੀ ਨਿਮਰਤ ਕੌਰ ਸਮੇਤ ਇੱਥੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਦਿੱਤੀ, ਜਿਸ ਨੂੰ ਦੇਖਦਿਆਂ ਹੀ ਜਿੱਥੇ ਇੱਕ ਟੈਂਪੂ ਚਾਲਕ ਨੇ ਨਹਿਰ ਵਿੱਚ ਛਾਲ ਮਾਰ ਕੇ ਇਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਉੱਥੇ ਹੀ ਇੱਕ ਪੁਲੀਸ ਮੁਲਾਜ਼ਮ ਭਾਗ ਸਿੰਘ ਨੇ ਆਪਣੀ ਦਸਤਾਰ ਉਤਾਰ ਕੇ ਜਸਪ੍ਰੀਤ ਕੌਰ ਅਤੇ ਉਸ ਦੀ ਬੱਚੀ ਨੂੰ ਬਚਾਉਣ ਲਈ ਨਹਿਰ ਵਿੱਚ ਸੁੱਟ ਕੇ ਲੋਕਾਂ ਦੇ ਸਹਿਯੋਗ ਨਾਲ ਦੋਨਾਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਉਹ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਸਪ੍ਰੀਤ ਕੌਰ ਤੇ ਨਿਮਰਤ ਕੌਰ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਇਲਾਜ ਲਈ ਲਿਆਂਦਾ ਜਿੱਥੇ ਡਾਕਟਰਾਂ ਵੱਲੋਂ ਚੈੱਕ ਕਰਨ ਉਪਰੰਤ ਜਸਪ੍ਰੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦੋ ਕਿ ਨਿਮਰਤ ਕੌਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਮੁਹਾਲੀ ਭੇਜ ਦਿੱਤਾ। ਥਾਣਾ ਮੁਖੀ ਨੇ ਪੁਲੀਸ ਮੁਲਾਜ਼ਮ ਭਾਗ ਸਿੰਘ ਅਤੇ ਟੈਂਪੂ ਚਾਲਕ ਵੱਲੋਂ ਵਿਖਾਈ ਬਹਾਦਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੋਨਾਂ ਨੂੰ ਗਣਤੰਤਰ ਦਿਵਸ ਦੇ ਮੌਕੇ ਸਨਮਾਨਿਤ ਕਰਨ ਦੀ ਸਿਫਾਰਿਸ਼ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement