ਨੰਬਰਦਾਰਾਂ ਨੂੰ ਲੱਗੀਆਂ ਮੌਜਾਂ : ਮਾਣਭੱਤੇ 'ਚ ਵਾਧੇ 'ਤੇ ਲੱਗੀ 'ਸਰਕਾਰੀ ਮੋਹਰ'!
Published : Feb 18, 2020, 8:00 pm IST
Updated : Feb 18, 2020, 8:00 pm IST
SHARE ARTICLE
file photo
file photo

ਨੰਬਰਦਾਰਾ ਯੂਨੀਅਨ ਨੇ ਮੰਤਰੀ ਅੱਗੇ ਰਖੀਆਂ ਮੰਗਾਂ

ਚੰਡੀਗੜ : ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਨੂੰ ਦਿਤੇ ਜਾਂਦੇ ਮਾਣਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਪੰਜਾਬ ਦੇ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪ੍ਰਵਾਨਗੀ ਦੇ ਦਿਤੀ। ਸ. ਕਾਂਗੜ ਨੇ ਇਹ ਪ੍ਰਵਾਨਗੀ ਪੰਜਾਬ ਨੰਬਰਦਾਰਾ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਮੰਗਾਂ ਸਬੰਧੀ ਕੀਤੀ ਗਈ ਮੁਲਾਕਾਤ ਵਿਚ ਦਿਤੀ ਗਈ।

PhotoPhoto

ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਅੱਜ ਮਾਲ ਮੰਤਰੀ ਨੂੰ ਨੰਬਰਦਾਰ ਯੂਨੀਅਨ ਪੰਜਾਬ ਦਾ ਵਫ਼ਦ ਅਪਣੀਆਂ ਮੰਗਾਂ ਤੋਂ ਜਾਣੂ ਕਰਵਾਉਣ ਲਈ ਆਇਆ ਸੀ। ਇਸ ਦੌਰਾਨ ਵਫ਼ਦ ਨੇ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਉਨ੍ਹਾਂ ਨੂੰ ਤਹਿਸੀਲ ਦਫ਼ਤਰਾਂ ਅਤੇ ਜ਼ਿਲ੍ਹਾ ਦਫ਼ਤਰਾਂ ਵਿਚ ਬੈਠਣ ਲਈ ਕਮਰਾ ਨਹੀਂ ਅਲਾਟ ਕੀਤਾ ਗਿਆ ਜਿਸ ਕਾਰਨ ਨੰਬਰਦਾਰਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

PhotoPhoto

ਇਸ ਤੋਂ ਇਲਾਵਾ ਉਨ੍ਹਾਂ ਨੇ ਨੰਬਰਦਾਰਾਂ ਨੂੰ ਮਿਲਣ ਵਾਲੇ ਮਾਣਭੱਤੇ ਵਿਚ ਵਾਧੇ ਅਤੇ ਇਨਸ਼ੋਰੈਂਸ ਕਰਵਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਅਪਣੀਆਂ ਹੋਰ ਕਈ ਮੰਗਾਂ ਵੀ ਧਿਆਨ ਵਿਚ ਲਿਆਂਦੀਆਂ। ਸ. ਕਾਂਗੜ ਨੇ ਵਫ਼ਦ ਦੀਆਂ ਮੰਗਾਂ ਨੂੰ ਬਹੁਤ ਧਿਆਨ ਪੂਰਵਕ ਸੁਣਿਆ ਅਤੇ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਮਾਣਭੱਤੇ ਨੂੰ ਵਧਾ ਕੇ 2000 ਰੁਪਏ ਕਰਨ ਦੇ ਹੁਕਮ ਦਿਤੇ।

PhotoPhoto

ਇਸ ਤੋਂ ਇਲਾਵਾ ਭਵਿੱਖ ਵਿਚ ਉਸਾਰੇ ਜਾਣ ਵਾਲੇ ਸਮੂਹ ਤਹਿਸੀਲ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਵਿਚ ਨੰਬਰਦਾਰ ਲਈ ਵਿਸ਼ੇਸ਼ ਤੌਰ 'ਤੇ ਕਮਰਾ ਤਿਆਰ ਕਰਵਾਉਣ ਦੇ ਹੁਕਮ ਜਾਰੀ ਕਰਨ ਦੇ ਆਦੇਸ਼ ਦਿਤੇ। ਉਨ੍ਹਾਂ ਇਹ ਵੀ ਆਦੇਸ਼ ਦਿਤੇ ਜੇਕਰ ਕਿਸੇ ਤਹਿਸੀਲ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਵਿਚ ਨੰਬਰਦਾਰ ਅਪਣੇ ਨਿੱਜੀ ਖ਼ਰਚੇ 'ਤੇ ਕਮਰਾ ਉਸਾਰਨ ਲਈ ਤਿਆਰ ਹਨ ਤਾਂ ਉਨ੍ਹਾਂ ਨੂੰ ਜ਼ਮੀਨ ਅਲਾਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰ ਦਿਤੇ ਜਾਣ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement